ਬਿਕਰਮ ਮਜੀਠੀਆ ਨੇ ਲਾ ਲਿਆ ਸੁਖਪਾਲ ਖਹਿਰਾ ਨੂੰ ਫੋਨ, ਕਿਹਾ ਮੈਂ ਤੇਰੇ ਨਾਲ ਹਾਂ

Monday, Feb 23, 2026 - 01:29 PM (IST)

ਬਿਕਰਮ ਮਜੀਠੀਆ ਨੇ ਲਾ ਲਿਆ ਸੁਖਪਾਲ ਖਹਿਰਾ ਨੂੰ ਫੋਨ, ਕਿਹਾ ਮੈਂ ਤੇਰੇ ਨਾਲ ਹਾਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ਉਪਰ ਪੀਲਾ ਪੰਜਾਬ ਚਲਵਾਉਣ ਦੀ ਪੰਜਾਬ ਸਰਕਾਰ ਅਤੇ ਪੁਲਸ ਦੀ ਕਾਰਵਾਈ 'ਤੇ ਸਵਾਲ ਚੁੱਕਦਿਆਂ ਸਖ਼ਤ ਨਿਖੇਧੀ ਕੀਤੀ ਹੈ। ਮਜੀਠੀਆ ਨੇ ਸੁਖਪਾਲ ਸਿੰਘ ਖਹਿਰਾ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਤੇ ਪੁਲਸ ਵੱਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਬਾਰੇ ਜਾਣਕਾਰੀ ਲਈ ਹੈ। ਮਜੀਠੀਆ ਨੇ ਸਰਕਾਰ 'ਤੇ ਇਲਜ਼ਾਮ ਲਗਾਇਆ ਹੈ ਕਿ ਪੰਚਾਇਤ ਵਿਭਾਗ ਨੇ ਬਿਨਾਂ ਕੋਈ ਨੋਟਿਸ ਦਿੱਤਿਆਂ ਜੇ.ਸੀ.ਬੀ. (JCB) ਨਾਲ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ

ਉਨ੍ਹਾਂ ਨੇ ਪੰਜਾਬ ਪੁਲਸ ਦੀ ਇਸ ਕਾਰਵਾਈ ਨੂੰ "ਸ਼ਰੇਆਮ ਗੁੰਡਾਗਰਦੀ" ਕਰਾਰ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਨੇ ਸਪੱਸ਼ਟ ਕੀਤਾ ਕਿ ਉਹ ਇਸ ਔਖੀ ਘੜੀ ਵਿਚ ਸੁਖਪਾਲ ਸਿੰਘ ਖਹਿਰਾ ਦੇ ਨਾਲ ਹਨ। ਉਨ੍ਹਾਂ ਨੇ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ ਹੈ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ ਪੰਜਾ, ਤਣਾਅਪੂਰਨ ਬਣਿਆ ਮਾਹੌਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News