ਬਿਕਰਮ ਮਜੀਠੀਆ ਨੇ ਸਾਂਝੀ ਕੀਤੀ ਸਨਸਨੀਖੇਜ਼ ਵੀਡੀਓ
Monday, Apr 28, 2025 - 05:28 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕੀਤੇ ਹਨ। ਮਜੀਠੀਆ ਨੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਢੋਂਗੀ ਕਰਾਰ ਦਿੱਤਾ ਹੈ। ਇੰਨਾ ਹੀ ਨਹੀਂ ਮਜੀਠੀਆ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਅੰਮ੍ਰਿਤਪਾਲ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮਜੀਠੀਆ ਨੇ ਇਕ ਵੀਡੀਓ ਜਾਰੀ ਕਰਦਿਆਂ ਦੋਸ਼ ਲਗਾਇਆ ਕਿ ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ ਨਸ਼ਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਖ਼ਤਮ ਕਰਨ ਦੀ ਗੱਲ ਕਰਨ ਵਾਲੇ ਸਭ ਤੋਂ ਪਹਿਲਾਂ ਨਸ਼ਾ ਆਪਣੇ ਘਰੋਂ ਖ਼ਤਮ ਕਰਨ। ਮਜੀਠੀਆ ਨੇ ਕਿਹਾ ਕਿ ਜਦੋਂ ਢੋਂਗ ਰਚਿਆ ਜਾ ਰਿਹਾ ਸੀ ਤਾਂ ਉਦੋਂ ਸਭ ਤੋਂ ਵੱਧ ਨਸ਼ਾ ਉੱਥੇ ਹੀ ਕਰਵਾਇਆ ਜਾਂਦਾ ਸੀ। ਮਜੀਠੀਆ ਨੇ ਕਿਹਾ ਕਿ ਸਰਕਾਰ ਅੰਮ੍ਰਿਤਪਾਲ ਨੂੰ ਬਚਾਅ ਰਹੀ ਹੈ ਅਤੇ ਉਸ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਪਿਤਾ ਵੀ ਸਫੇਦ ਝੂਠ ਬੋਲ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਗਰਮੀਆਂ ਦੀਆਂ ਛੁੱਟੀਆਂ ! ਉੱਠੀ ਵੱਡੀ ਮੰਗ
ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਜਨਾਲਾ ਪੁਲਸ ਸਟੇਸ਼ਨ ਲਿਜਾਇਆ ਗਿਆ, ਉਹ ਬਿਲਕੁਲ ਗਲਤ ਸੀ। ਅੰਮ੍ਰਿਤਪਾਲ ਦੇ ਪਿਤਾ ਨੇ ਵਾਇਰਲ ਆਡੀਓ ’ਤੇ ਕਿਹਾ ਕਿ ਇਹ ਏ.ਆਈ. ਰਾਹੀਂ ਬਣਾਈ ਗਈ ਸੀ ਪਰ ਪੁਲਸ ਨੂੰ ਇਸ ਆਡੀਓ ਦੀ ਜਾਂਚ ਤਾਂ ਕਰਨੀ ਚਾਹੀਦੀ ਹੈ। ਉਨ੍ਹਾਂ ਵਲੋਂ ਸੁਖਪ੍ਰੀਤ ਸਿੰਘ ਹਰੀਨੋਂ ਦੀ ਇਕ ਆਡੀਓ ਵੀ ਸਾਂਝੀ ਕੀਤੀ ਗਈ, ਜਿਸ ਵਿਚ ਉਹ ਅੰਮ੍ਰਿਤਪਾਲ ਬਾਰੇ ਗੱਲ ਕਰ ਰਿਹਾ ਹੈ। ਇਸ ਦੇ ਨਾਲ ਹੀ, ਇਕ ਹੋਰ ਆਡੀਓ ਵਿਚ ਅੰਮ੍ਰਿਤਪਾਲ ਦੇ ਪਿਤਾ ਦੀ ਸਾਂਝੀ ਕੀਤੀ ਗਈ, ਜਿਸ ਵਿਚ ਉਹ ਆਪਣੇ ਵੱਡੇ ਪੁੱਤਰ ਹਰਪ੍ਰੀਤ ਦੀ ਗ੍ਰਿਫ਼ਤਾਰੀ ਬਾਰੇ ਗੱਲ ਕਰ ਰਹੇ ਸਨ। ਜਿਸ ਵਿਚ ਉਹ ਆਖ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਨੂੰ ਪੁਲਸ ਨੇ ਝੂਠੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਦਾ ਪਰਿਵਾਰ ਲੋਕਾਂ ਨੂੰ ਨਸ਼ਾ ਛੁਡਾਉਣ ਵਿਚ ਮਦਦ ਕਰਨ ਦੀ ਬਜਾਏ ਨਸ਼ਿਆਂ ਦਾ ਆਦੀ ਬਣਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਲੱਗੀ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e