ਬਿਕਰਮ ਮਜੀਠੀਆ ਦੇ ਘਰ ਵੱਡੀ ਰੇਡ, 29 ਮੋਬਾਇਲਾਂ ਸਣੇ ਜਾਣੋ ਕੀ ਕੁਝ ਹੋਇਆ ਬਰਾਮਦ
Wednesday, Jun 25, 2025 - 01:46 PM (IST)

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਵਿਜੀਲੈਂਸ ਵੱਲੋਂ ਵੱਡੀ ਰੇਡ ਕੀਤੀ ਗਈ। ਇਸ ਰੇਡ ਤੋਂ ਬਾਅਦ ਵਿਜੀਲੈਂਸ ਵੱਲੋਂ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਸੂਤਰਾਂ ਮੁਤਾਬਕ ਵਿਜੀਲੈਂਸ ਮਜੀਠੀਆ ਨੂੰ ਮੋਹਾਲੀ ਲੈ ਕੇ ਜਾ ਰਹੀ ਹੈ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਨੂੰ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਇਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਮਿਲੇ ਹਨ।
ਇਹ ਵੀ ਪੜ੍ਹੋ : ਪਟਿਆਲਾ 'ਚ ਖ਼ਤਰੇ ਨੂੰ ਦੇਖਦਿਆਂ ਲੋਕਾਂ ਨੇ ਖਿੱਚੀ ਤਿਆਰੀ, ਘਰਾਂ ਦੇ ਗੇਟ ਬੰਦ ਕਰਨੇ ਕੀਤੇ ਸ਼ੁਰੂ
ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਟੀਮ ਵਿਜੀਲੈਂਸ ਦੇ ਐੱਸ. ਐੱਸ. ਪੀ. ਲਖਬੀਰ ਸਿੰਘ ਦੀ ਅਗਵਾਈ ਵਿਚ ਟੀਮ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਗ੍ਰੀਨ ਐਵੇਨਿਊ ਘਰ ਪਹੁੰਚੀ। ਇਹ ਰੇਡ ਨਸ਼ੇ ਦੇ ਮਾਮਲੇ ਵਿਚ ਕੀਤੀ ਗਈ ਹੈ। ਇਕੋ ਸਮੇਂ ਮਜੀਠੀਆ ਦੇ ਲਗਭਗ 15 ਟੀਕਾਣਿਆਂ 'ਤੇ ਇਕੱਠਿਆਂ ਰੇਡ ਕੀਤੀ ਗਈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ 'ਚ ਲਿਆ
ਇਸ ਦਰਮਿਆਨ ਬਿਕਰਮ ਮਜੀਠੀਆ ਦੀ ਵਿਜੀਲੈਂਸ ਦੇ ਐੱਸ. ਐੱਸ. ਪੀ. ਨਾਲ ਤਿੱਖੀ ਬਹਿਸ ਵੀ ਹੋਈ। ਵਿਜੀਲੈਂਸ ਐੱਸ. ਐੱਸ. ਪੀ. ਨੇ ਇਹ ਵੀ ਕਿਹਾ ਕਿ ਮਜੀਠੀਆ ਕਾਨੂੰਨੀ ਕੰਮ ਵਿਚ ਅੜਿੱਕਾ ਪਾਉਣ ਦੀ ਯਤਨ ਕਰ ਰਹੇ ਹਨ।
ਇਹ ਵੀ ਪੜ੍ਹੋ : ਸਕੂਲ ਖੁੱਲ੍ਹਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e