ਬਿਕਰਮ ਮਜੀਠੀਆ ਨੇ ਪੰਜਾਬ ਕਾਂਗਰਸ ''ਤੇ ਲਾਏ ਵੱਡੇ ਦੋਸ਼, ਸੁਖਜਿੰਦਰ ਰੰਧਾਵਾ ਨੂੰ ਘੇਰਿਆ
Friday, Dec 10, 2021 - 02:37 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਸਰਕਾਰ 'ਤੇ ਵੱਡੇ ਦੋਸ਼ ਲਾਏ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ 'ਚ ਪੰਜਾਬ ਦੇ ਖਜ਼ਾਨੇ ਦੀ ਲੁੱਟ ਹੋ ਰਹੀ ਹੈ ਅਤੇ ਕਾਂਗਰਸੀ ਆਗੂਆਂ ਦੀ ਸਰਪ੍ਰਸਤੀ ਹੇਠ ਭ੍ਰਿਸ਼ਟਾਚਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਅਮਨ-ਕਾਨੂੰਨ ਦੀ ਹਾਲਤ ਵਿਗੜਦੀ ਜਾ ਰਹੀ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਸਰਹੱਦੀ ਸੂਬੇ ਦੀ ਰਾਸ਼ਟਰੀ ਸੁਰੱਖਿਆ ਨਾਲ ਖਿਲਵਾੜ ਕਰ ਰਹੀ ਹੈ।
ਉਨ੍ਹਾਂ ਨੇ ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਘੇਰਿਆ ਅਤੇ ਜੇਲ੍ਹ ਸੁਪਰੀਡੈਂਟ ਦੀ ਨਿਯੁਕਤੀ ਅਤੇ ਤਬਾਦਲੇ ਨੂੰ ਲੈ ਕੇ ਉੁਨ੍ਹਾਂ 'ਤੇ ਗੰਭੀਰ ਦੋਸ਼ ਲਾਏ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਗੈਂਗਸਟਰਾਂ ਨੂੰ ਆਪਣੇ ਫ਼ਾਇਦੇ ਲਈ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਪੁਲਸ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਪੁਲਸ ਨੂੰ ਨਿੱਤ ਨਵੇਂ ਨਿਰਦੇਸ਼ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਸਿਆਸਤ ਹੈ, ਇਨਸਾਫ਼ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 23 ਦਸੰਬਰ ਤੋਂ 'ਚੋਣ ਜ਼ਾਬਤਾ', 4 ਫਰਵਰੀ ਨੂੰ 'ਚੋਣਾਂ' ਵਾਲੀ ਖ਼ਬਰ ਦਾ ਜਾਣੋ ਅਸਲ ਸੱਚ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ