ਮਜੀਠੀਆ ਦੀ ਭਾਲ ’ਚ ਛਾਪੇਮਾਰੀ ਜਾਰੀ, ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ
Thursday, Dec 30, 2021 - 09:15 AM (IST)
ਚੰਡੀਗੜ੍ਹ (ਰਮਨਜੀਤ) : ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਡਰੱਗਸ ਮਾਮਲੇ ’ਚ ਗ੍ਰਿਫ਼ਤਾਰੀ ਲਈ ਕੋਸ਼ਿਸ਼ ਕਰ ਰਹੀ ਪੰਜਾਬ ਪੁਲਸ ਵਲੋਂ ਪੰਜਾਬ, ਚੰਡੀਗੜ੍ਹ ਅਤੇ ਨਾਲ ਲੱਗਦੇ ਸੂਬਿਆਂ ’ਚ ਛਾਪੇਮਾਰੀ ਬੁੱਧਵਾਰ ਨੂੰ ਵੀ ਜਾਰੀ ਰੱਖੀ ਗਈ। ਪੁਲਸ ਦੇ ਆਲਾ ਅਧਿਕਾਰੀਆਂ ਵਲੋਂ ਗ੍ਰਿਫ਼ਤਾਰੀ ਲਈ ਕੀਤੇ ਜਾ ਰਹੇ ਯਤਨਾਂ ਦਾ ਰਿਵਿਊ ਕਰਨ ਲਈ ਇਕ ਬੈਠਕ ਵੀ ਕੀਤੀ ਗਈ।
ਜਾਣਕਾਰੀ ਮੁਤਾਬਕ ਬੈਠਕ ਦੌਰਾਨ ਪੁਲਸ ਦੀਆਂ ਵੱਖ-ਵੱਖ ਟੀਮਾਂ ਵਲੋਂ ਗ੍ਰਿਫ਼ਤਾਰੀ ਲਈ ਹੁਣ ਤੱਕ ਕੀਤੇ ਗਏ ਯਤਨਾਂ, ਖੰਗਾਲੀਆਂ ਗਈਆਂ ਥਾਵਾਂ ਅਤੇ ਸਾਈਬਰ ਅਤੇ ਟੈਲੀਫ਼ੋਨਿਕ ਸਰਵਿਲਾਂਸ ਸਬੰਧੀ ਸਾਰੇ ਤੱਥਾਂ ਨੂੰ ਇਕੱਠੇ ਰੱਖ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੇ ਨਾਲ ਹੀ ਵੀਰਵਾਰ ਨੂੰ ਹੋਣ ਵਾਲੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਨ ਲਈ ਵੀ ਤੱਥ ਐਡਵੋਕੇਟ ਜਨਰਲ ਦਫ਼ਤਰ ਨੂੰ ਉਪਲੱਬਧ ਕਰਵਾਏ ਗਏ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਰਾਹੁਲ ਗਾਂਧੀ ਦੀ ਰੈਲੀ 'ਚ ਸਾਫ਼ ਹੋ ਸਕਦੀ ਹੈ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੀ ਤਸਵੀਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ