ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Wednesday, Jan 05, 2022 - 12:12 PM (IST)
ਚੰਡੀਗੜ੍ਹ (ਵੈੱਬ ਡੈਸਕ, ਰਾਜੇਸ਼) : ਡਰੱਗਜ਼ ਮਾਮਲੇ 'ਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਬੁੱਧਵਾਰ ਨੂੰ ਅਦਾਲਤ 'ਚ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ
ਇਸ ਦਾ ਜਵਾਬ ਪੰਜਾਬ ਸਰਕਾਰ ਵੱਲੋਂ 8 ਜਨਵਰੀ ਤੱਕ ਅਦਾਲਤ 'ਚ ਦਾਖ਼ਲ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਣੀ ਤੈਅ ਕੀਤੀ ਹੈ।
ਇਹ ਵੀ ਪੜ੍ਹੋ : ਸੁਖਦੇਵ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, PM ਮੋਦੀ ਦੀ ਰੈਲੀ 'ਚ ਹੋਣਾ ਸੀ ਸ਼ਾਮਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ