ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਮਿਆਦ 24 ਤਾਰੀਖ਼ ਤੱਕ ਵਧੀ
Wednesday, Jan 19, 2022 - 09:03 AM (IST)
ਚੰਡੀਗੜ੍ਹ (ਹਾਂਡਾ) : ਹਜ਼ਾਰਾਂ ਕਰੋੜ ਦੇ ਡਰੱਗਜ਼ ਰੈਕੇਟ ਮਾਮਲੇ ’ਚ ਮੁਲਜ਼ਮ ਬਣਾਏ ਗਏ ਮੌਜੂਦਾ ਅਕਾਲੀ ਵਿਧਾਇਕ ਬਿਕਰਮ ਮਜੀਠੀਆ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ ਦੀ ਮਿਆਦ 24 ਜਨਵਰੀ ਤੱਕ ਵਧ ਗਈ ਹੈ। ਹਾਈਕੋਰਟ ’ਚ ਮਾਮਲੇ ਦੀ ਸੁਣਵਾਈ ਦੇ ਸਮੇਂ ਮੌਜੂਦ ਰਹੇ ਸਰਕਾਰ ਦੇ ਵਕੀਲ ਪੀ. ਚਿਦੰਬਰਮ ਨੇ ਸੁਣਵਾਈ ਮੁਲਤਵੀ ਕਰਨ ਨੂੰ ਲੈ ਕੇ ਕੋਈ ਇਤਰਾਜ਼ ਨਹੀਂ ਜਤਾਇਆ ਪਰ ਅਦਾਲਤ ਨੂੰ ਦੱਸਿਆ ਕਿ ਬਿਕਰਮ ਮਜੀਠੀਆ ਜਾਂਚ ’ਚ ਪੂਰਾ ਸਹਿਯੋਗ ਨਹੀਂ ਕਰ ਰਹੇ।
ਇਸ ’ਤੇ ਅਦਾਲਤ ਨੇ ਉਨ੍ਹਾਂ ਨੂੰ ਜਾਂਚ ਏਜੰਸੀ ਨੂੰ ਸਹਿਯੋਗ ਕਰਨ ਨੂੰ ਕਹਿੰਦਿਆਂ ਦੋਵਾਂ ਧਿਰਾਂ ਦੀ ਰਜ਼ਾਮੰਦੀ ਤੋਂ ਬਾਅਦ ਮਾਮਲੇ ਦੀ ਸੁਣਵਾਈ 24 ਜਨਵਰੀ ਤੱਕ ਮੁਲਤਵੀ ਕਰ ਦਿੱਤੀ। ਅਦਾਲਤ ਨੇ ਹੁਕਮਾਂ ’ਚ ਕਿਹਾ ਕਿ ਜੇਕਰ 24 ਜਨਵਰੀ ਨੂੰ ਕਿਸੇ ਕਾਰਨ ਆਰਗਿਊਮੈਂਟ ਨਹੀਂ ਹੁੰਦੇ ਤਾਂ ਅਗਾਊਂ ਜ਼ਮਾਨਤ ਅਗਲੀ ਸੁਣਵਾਈ ਤੱਕ ਬਰਕਰਾਰ ਮੰਨੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਅਜੇ ਇੰਝ ਹੀ ਕਾਂਬਾ ਛੇੜੇਗੀ ਠੰਡ, ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ