ਪੰਜਾਬ ਚੋਣਾਂ ਦੌਰਾਨ ਬਿਕਰਮ ਮਜੀਠੀਆ ਦਾ ਵੱਡਾ ਬਿਆਨ, 'ਜੇਕਰ ਲੋੜ ਪਈ ਤਾਂ ਭਾਜਪਾ ਨਾਲ ਕਰਾਂਗੇ ਗਠਜੋੜ'
Sunday, Feb 20, 2022 - 06:26 PM (IST)
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਜੀਤ ਸਿੰਘ ਮਜੀਠੀਆ ਨੇ ਐਤਵਾਰ ਨੂੰ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਅਕਾਲੀ ਦਲ-ਬਸਪਾ ਗਠਜੋੜ ਸੱਤਾ 'ਚ ਆਉਂਦਾ ਹੈ ਤਾਂ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰਨ ਦਾ ਫ਼ੈਸਲਾ ਲਿਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਜੀਠੀਆ ਨੇ ਕਿਹਾ ਹੈ ਕਿ ਉਨ੍ਹਾਂ ਦੀ ਲੜਾਈ ਪੰਜਾਬ ਦੇ ਲੋਕਾਂ ਲਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੋਟਾਂ ਪੈਣ ਦੌਰਾਨ ਡੇਰਾ ਸੱਚਾ ਸੌਦਾ ਬਾਰੇ CM ਚੰਨੀ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
ਦੱਸਣਯੋਗ ਹੈ ਕਿ ਮਜੀਠੀਆ ਅੰਮ੍ਰਿਤਸਰ ਪੂਰਬੀ ਸੀਟ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਲੜ ਰਹੇ ਹਨ। ਮਜੀਠੀਆ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਪੂਰਬੀ ਨੂੰ ਵਿਕਾਸ ਦੀ ਲੋੜ ਹੈ ਅਤੇ ਇਹ ਇਲਾਕਾ ਸਭ ਤੋਂ ਪੱਛੜਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਨਾਲ ਗਠਜੋੜ ਦਾ ਫ਼ੈਸਲਾ ਲੈ ਸਕਦੇ ਹਾਂ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022 : ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪੁੱਜੀ ਲਾੜੀ, ਪਾਈ ਵੋਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ