ਅਹਿਮ ਖ਼ਬਰ : ਬਿਕਰਮ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ''ਚ ਭੇਜਿਆ

Thursday, Feb 24, 2022 - 02:29 PM (IST)

ਅਹਿਮ ਖ਼ਬਰ : ਬਿਕਰਮ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ''ਚ ਭੇਜਿਆ

ਮੋਹਾਲੀ : ਡਰੱਗਜ਼ ਕੇਸ ਮਾਮਲੇ 'ਚ ਵੀਰਵਾਰ ਨੂੰ ਮੋਹਾਲੀ ਅਦਾਲਤ 'ਚ ਆਤਮ-ਸਮਰਪਣ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਬਿਕਰਮ ਮਜੀਠੀਆ ਨੇ ਵੀਰਵਾਰ ਸਵੇਰੇ ਮੋਹਾਲੀ ਦੀ ਅਦਾਲਤ 'ਚ ਆਤਮ-ਸਮਰਪਣ ਕੀਤਾ ਸੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ 'ਚ ਮਜੀਠੀਆ ਨੂੰ ਦਿੱਤੀ ਰਾਹਤ ਅੱਜ ਖ਼ਤਮ ਹੋ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਅਦਾਲਤ 'ਚ ਅੱਜ ਆਤਮ-ਸਮਰਪਣ ਕਰ ਦਿੱਤਾ। 

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਖ਼ਤਮ ਹੋਇਆ 'ਬਿਜਲੀ ਸੰਕਟ', ਇਕ ਹਫ਼ਤਾ ਮੋਰਚਾ ਸੰਭਾਲੇਗੀ ਆਰਮੀ  
ਮਜੀਠੀਆ ਨੇ ਕੀਤਾ ਸੀ ਸੁਪਰੀਮ ਕੋਰਟ ਦਾ ਰੁਖ
ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਅਦਾਲਤ 'ਚ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ, ਜੋ ਖਾਰਜ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਮਾਰਚ ਮਹੀਨੇ ਬਣਨ ਵਾਲੀ ਸਰਕਾਰ ਲਈ ਖੜ੍ਹੀ ਹੋਵੇਗੀ ਆਫ਼ਤ, ਜਾਣੋ ਕਾਰਨ

ਇੱਥੇ ਕੁੱਝ ਦਿਨਾਂ ਦੀ ਅੰਤਰਿਮ ਰਾਹਤ ਮਿਲਣ ਮਗਰੋਂ ਉਨ੍ਹਾਂ ਦੀ ਪਟੀਸ਼ਨ ਖਾਰਜ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ 24 ਫਰਵਰੀ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਸੀ, ਜੋ ਕਿ ਅੱਜ ਖ਼ਤਮ ਹੋ ਗਈ। ਇਸ ਦੇ ਕਾਰਨ ਹੀ ਬਿਕਰਮ ਮਜੀਠੀਆ ਨੇ ਅੱਜ ਮੋਹਾਲੀ ਦੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ।
ਇਹ ਵੀ ਪੜ੍ਹੋ : ਆਖ਼ਰਕਾਰ 7 ਵਾਰ ਦੀ ਨੈਸ਼ਨਲ ਚੈਂਪੀਅਨ ਇਰਿਨਾ ਨੂੰ ਇਨਸਾਫ਼ ਦੀ ਬੱਝੀ ਆਸ, ਪਤੀ ਖ਼ਿਲਾਫ਼ ਪੇਸ਼ ਹੋਇਆ ਚਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News