MP ਅਹਾਤੇ ''ਚ ਰੱਖੇ ''ਮਜੀਠੀਆ'' ਨੇ ਜੇਲ੍ਹ ''ਚ ਖਾਧਾ ਖਾਣਾ, ਮਿਲਣ ਪੁੱਜੇ ਅਕਾਲੀਆਂ ਨੂੰ ਪੁਲਸ ਨੇ ਬੇਰੰਗ ਮੋੜਿਆ

02/27/2022 11:54:03 AM

ਪਟਿਆਲਾ (ਬਲਜਿੰਦਰ) : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਐੱਮ. ਪੀ. ਅਹਾਤੇ ’ਚ ਰੱਖਿਆ ਗਿਆ ਹੈ। ਮਜੀਠੀਆ ਨੇ ਜੇਲ੍ਹ ਵਾਲਾ ਹੀ ਖਾਣਾ ਖਾਧਾ ਅਤੇ ਦਿਨ ਭਰ ਕੁੜਤਾ-ਪਜਾਮਾ ਹੀ ਪਾ ਕੇ ਰੱਖਿਆ। ਉਨ੍ਹਾਂ ਨੂੰ ਸਿਰ ’ਤੇ ਪਰਨਾ ਬੰਨ੍ਹ ਕੇ ਘੁੰਮਦੇ ਹੋਏ ਦੇਖਿਆ ਗਿਆ। ਮਜੀਠੀਆ ਜ਼ਿਆਦਾਤਰ ਲੋਕਾਂ ਨੂੰ ਮਿਲਣ ਤੋਂ ਕਤਰਾਉਂਦੇ ਦਿਖਾਈ ਦਿੱਤੇ। ਜੇਲ੍ਹ ਸੁਪਰੀਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਕਿਹਾ ਕਿ ਕਾਨੂੰਨ ਦੀ ਨਜ਼ਰ ਵਿਚ ਸਾਰੇ ਬਰਾਬਰ ਹਨ।

ਇਹ ਵੀ ਪੜ੍ਹੋ : ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ, ਇੱਕਲੀ ਦੇਖ ਕੀਤਾ ਸੀ ਘਟੀਆ ਕਾਰਾ

ਇਸ ਲਈ ਜੇਲ੍ਹ ਮੈਨੁਅਲ ਮੁਤਾਬਕ ਹੀ ਸਾਰਿਆਂ ਨੂੰ ਰੱਖਿਆ ਜਾਂਦਾ ਹੈ। ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ’ਚ ਮਾਣਯੋਗ ਅਦਾਲਤ ਵਿਚ ਆਤਮ-ਸਮਰਪਣ ਕਰਨ ਤੋਂ ਬਾਅਦ ਪਹਿਲਾਂ ਸੰਗਰੂਰ ਅਤੇ ਹੁਣ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਸ਼ਿਫਟ ਕੀਤਾ ਗਿਆ ਹੈ। ਦੂਜੇ ਪਾਸੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਉਹ ਅਗਲੇ ਕੁੱਝ ਦਿਨ ਅਜੇ ਕੇਂਦਰੀ ਜੇਲ੍ਹ ਪਟਿਆਲਾ ’ਚ ਹੀ ਰਹਿਣਗੇ।

ਇਹ ਵੀ ਪੜ੍ਹੋ : ਭਾਰਤ ਵੱਲੋਂ ਰੂਸ ਖ਼ਿਲਾਫ਼ ਵੋਟ ਨਾ ਪਾਉਣ 'ਤੇ 'ਮਨੀਸ਼ ਤਿਵਾੜੀ' ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਅਧਿਕਾਰੀਆਂ ਨੇ ਮਿਲਣ ਪਹੁੰਚੇ ਅਕਾਲੀ ਆਗੂਆਂ ਨੂੰ ਬੇਰੰਗ ਮੋੜਿਆ
ਕੇਂਦਰੀ ਜੇਲ੍ਹ ਪਟਿਆਲਾ ਵਿਚ ਸ਼ਿਫਟ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਕੇਂਦਰੀ ਜੇਲ੍ਹ ਪਟਿਆਲਾ ਪਹੁੰਚ ਰਹੇ ਅਕਾਲੀ ਦਲ ਦੇ ਆਗੂਆਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਬੇਰੰਗ ਤੋਰ ਦਿੱਤਾ। ਸ਼ੁੱਕਰਵਾਰ ਨੂੰ ਵੀ ਸਿਰਫ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੂੰ ਹੀ ਮਿਲਣ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਹੋਰ ਕਿਸੇ ਵੀ ਆਗੂ ਨੂੰ ਨਹੀਂ ਮਿਲਣ ਦਿੱਤਾ ਗਿਆ। ਇੱਥੋਂ ਤੱਕ ਕਿ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੀ ਬਾਹਰ ਹੀ ਖੜ੍ਹ ਕੇ ਪਰਤ ਗਏ।

ਇਹ ਵੀ ਪੜ੍ਹੋ : ਰੂਸ-ਯੂਕ੍ਰੇਨ ਜੰਗ ਨੇ ਪੰਜਾਬ 'ਚ ਮਚਾਈ ਹਫੜਾ-ਦਫੜੀ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ (ਤਸਵੀਰਾਂ)

ਸਵੇਰ ਤੋਂ ਹੀ ਅਕਾਲੀ ਆਗੂਆਂ ਦਾ ਪਟਿਆਲਾ ਪਹੁੰਚਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਪਰ ਕਿਸੇ ਵੀ ਆਗੂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ, ਜਿਸ ਤੋਂ ਨਾਰਾਜ਼ ਅਕਾਲੀ ਆਗੂਆਂ ਨੇ ਜੇਲ੍ਹ ਦੇ ਬਾਹਰ ਹੀ ਪੁੱਡਾ ਗਰਾਊਂਡ ’ਚ ਇਕ ਟੈਂਟ ਲਗਾ ਦਿੱਤਾ, ਜਿਸ ’ਚ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਸਮੁੱਚੀ ਲੀਡਰਸ਼ਿਪ ਬੈਠੀ ਰਹੀ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News