ਅਹਿਮ ਖ਼ਬਰ : ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਹੋ ਰਹੀ ਖ਼ਤਮ, ਅਦਾਲਤ ''ਚ ਪੇਸ਼ ਕੀਤਾ ਜਾ ਸਕਦੈ
Tuesday, Mar 08, 2022 - 09:43 AM (IST)
ਮੋਹਾਲੀ : ਡਰਗੱਜ਼ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਇਸ ਦੇ ਤਹਿਤ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਜਾ ਸਕਦਾ ਹੈ। ਡਰੱਗਜ਼ ਮਾਮਲੇ 'ਚ ਮੋਹਾਲੀ ਦੀ ਅਦਾਲਤ ਨੇ 8 ਮਾਰਚ ਨੂੰ ਉਨ੍ਹਾਂ ਨੂੰ ਪਟਿਆਲਾ ਜੇਲ੍ਹ 'ਚ ਭੇਜਿਆ ਸੀ। ਜੇਲ੍ਹ 'ਚ ਬਿਕਰਮ ਮਜੀਠੀਆ ਨੇ ਜ਼ਿਆਦਾਤਰ ਸਮਾਂ ਗੁਰਬਾਣੀ ਦਾ ਪਾਠ ਕਰਕੇ ਬਿਤਾਇਆ ਅਤੇ ਵਿਹਲੇ ਸਮੇਂ 'ਚ ਉਨ੍ਹਾਂ ਨੇ ਸੰਸਾਰ ਭਰ ਦੇ ਮਹਾਨ ਵਿਅਕਤੀਆਂ ਦੀਆਂ ਜੀਵਨੀਆਂ ਪੜ੍ਹੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਚੋਣ ਨਤੀਜਿਆਂ ਤੋਂ ਪਹਿਲਾਂ ਵੱਡੀ ਹਲਚਲ, ਕੈਪਟਨ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਮਿਲਣ ਲਈ ਕਈ ਅਕਾਲੀ ਆਗੂ ਵੀ ਪਹੁੰਚੇ। ਮਜੀਠੀਆ ਵੱਲੋਂ ਜੇਲ੍ਹ ਦੇ ਬਾਹਰ ਪਹੁੰਚ ਰਹੇ ਅਕਾਲੀ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ ਕਿ ਉਹ ਪੰਜਾਬ ਭਰ 'ਚੋਂ ਇੱਥੇ ਇਕੱਠੇ ਹੋਣ ਦੀ ਬਜਾਏ ਆਪੋ-ਆਪਣੇ ਹਲਕਿਆਂ 'ਚ ਜਾਣ ਅਤੇ ਅਕਾਲੀ ਦਲ ਨੂੰ ਮੁੜ ਸੱਤਾ 'ਚ ਲਿਆਉਣ ਦੀ ਕੋਸ਼ਿਸ਼ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਨ।
ਇਹ ਵੀ ਪੜ੍ਹੋ : ਹੁਣ ਸਕੂਲੀ ਬੱਚਿਆਂ ਤੇ ਆਮ ਲੋਕਾਂ ਦਾ ਸਫ਼ਰ ਹੋਵੇਗਾ ਸੁਰੱਖਿਅਤ, STA ਨੇ ਚੁੱਕਿਆ ਅਹਿਮ ਕਦਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ