ਡਰੱਗਜ਼ ਮਾਮਲੇ 'ਚ ਫਸੇ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਅਦਾਲਤ ਨੇ ਸੁਣਾਇਆ ਇਹ ਹੁਕਮ

Tuesday, Mar 22, 2022 - 01:07 PM (IST)

ਮੋਹਾਲੀ : ਡਰੱਗਜ਼ ਮਾਮਲੇ 'ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਦੀ ਅਦਾਲਤ 'ਚ ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ੀ ਸੀ। ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ 23 ਮਾਰਚ ਨੂੰ ਛੁੱਟੀ ਦਾ ਐਲਾਨ

ਦੱਸਣਯੋਗ ਹੈ ਕਿ ਬਿਕਰਮ ਮਜੀਠੀਆ 'ਤੇ ਡਰੱਗ ਤਸਕਰਾਂ ਦੀ ਮਦਦ ਕਰਨ ਅਤੇ ਪੰਜਾਬ 'ਚ ਨਸ਼ਾ ਵੇਚਣ ਦੇ ਦੋਸ਼ ਲੱਗੇ ਸਨ। ਇਸ ਦੇ ਆਧਾਰ 'ਤੇ ਮਜੀਠੀਆ ਖ਼ਿਲਾਫ਼ ਮੋਹਾਲੀ ਦੀ ਅਦਾਲਤ 'ਚ ਕੇਸ ਦਰਜ ਕੀਤਾ ਗਿਆ ਸੀ। ਪਿਛਲੀ ਚੰਨੀ ਸਰਕਾਰ ਵੱਲੋਂ ਬਿਕਰਮ ਮਜੀਠੀਆ ਨੂੰ ਗ੍ਰਿਫ਼ਾਤਰ ਕਰ ਲਿਆ ਗਿਆ ਸੀ, ਜਿਸ ਦੀ ਜਾਂਚ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ : ਧੂਰੀ 'ਚ ਖ਼ੌਫ਼ਨਾਕ ਵਾਰਦਾਤ, ਮੋਟਰ ਵਾਲੇ ਕੋਠੇ 'ਚ ਕਹੀ ਨਾਲ ਵੱਢ ਮੌਤ ਦੇ ਘਾਟ ਉਤਾਰਿਆ ਬਜ਼ੁਰਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News