ਵੱਡੀ ਖ਼ਬਰ : ਡਰੱਗਜ਼ ਮਾਮਲੇ 'ਚ ਫਸੇ 'ਬਿਕਰਮ ਮਜੀਠੀਆ' ਪੁੱਜੇ ਸੁਪਰੀਮ ਕੋਰਟ, ਨਹੀਂ ਮਿਲ ਰਹੀ ਜ਼ਮਾਨਤ

03/29/2022 9:59:28 AM

ਚੰਡੀਗੜ੍ਹ/ਪਟਿਆਲਾ : ਡਰੱਗਜ਼ ਮਾਮਲੇ 'ਚ ਫਸੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਸੁਪਰੀਮ ਕੋਰਟ ਦਾ ਰੁਖ ਕਰ ਲਿਆ ਹੈ। ਡਰੱਗਜ਼ ਕੇਸ ਰੱਦ ਕਰਵਾਉਣ ਲਈ ਬਿਕਰਮ ਮਜੀਠੀਆ ਸੁਪਰੀਮ ਕੋਰਟ ਪਹੁੰਚੇ ਹਨ। ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਆਪਣੇ 'ਤੇ ਦਰਜ ਕੇਸ ਨੂੰ ਰੱਦ ਕਰਵਾਉਣ ਲਈ ਪਟੀਸ਼ਨ ਦਾਖ਼ਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਭਗਵੰਤ ਮਾਨ ਦਾ ਵੱਡਾ ਐਲਾਨ, 'ਰਾਸ਼ਨ' ਨੂੰ ਲੈ ਕੇ ਲਾਗੂ ਕੀਤੀ ਇਹ ਸਕੀਮ

ਦੱਸਣਯੋਗ ਹੈ ਕਿ ਡਰੱਗਜ਼ ਕੇਸ 'ਚ ਬਿਕਰਮ ਮਜੀਠੀਆ ਨੂੰ ਜ਼ਮਾਨਤ ਨਹੀਂ ਮਿਲ ਰਹੀ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਬਿਕਰਮ ਮਜੀਠੀਆ ਖ਼ਿਲਾਫ਼ ਪਹਿਲਾਂ ਕੇਸ ਦਰਜ ਹੋਇਆ ਤਾਂ ਉਨ੍ਹਾਂ ਨੇ ਅੰਤਰਿਮ ਜ਼ਮਾਨਤ ਮੰਗੀ। ਮੋਹਾਲੀ ਅਦਾਲਤ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਖਾਰਜ ਕਰ ਦਿੱਤੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੀਆਂ ਜੇਲ੍ਹਾਂ 'ਚ ਪਿਆ ਭੜਥੂ, ਜੇਲ੍ਹ ਮੰਤਰੀ ਵੱਲੋਂ ਸਖ਼ਤ ਚਿਤਾਵਨੀ ਜਾਰੀ

ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਚੋਣਾਂ ਲੜਨ ਤੱਕ ਜ਼ਰੂਰ ਉਨ੍ਹਾਂ ਨੂੰ ਰਾਹਤ ਦਿੱਤੀ। ਫਿਰ ਮਜੀਠੀਆ ਨੇ 24 ਫਰਵਰੀ ਨੂੰ ਮੋਹਾਲੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਰੈਗੁਲਰ ਜ਼ਮਾਨਤ ਮੰਗੀ ਪਰ ਕੇਸ 'ਚ ਲੱਗੀਆਂ ਧਾਰਾਵਾਂ ਦੇ ਕਾਰਨ ਜ਼ਮਾਨਤ ਨਹੀਂ ਮਿਲ ਸਕੀ ਹੈ।
ਇਹ ਵੀ ਪੜ੍ਹੋ : ਤਰਨਤਾਰਨ ਜ਼ਿਲ੍ਹੇ 'ਚ ਪੰਜਾਬ ਪੁਲਸ ਦੇ 2 ਥਾਣੇਦਾਰ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News