'ਬਿਕਰਮ ਮਜੀਠੀਆ' ਜ਼ਮਾਨਤ ਲਈ ਪੁੱਜੇ ਹਾਈਕੋਰਟ, ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ
Tuesday, May 17, 2022 - 01:05 PM (IST)
ਚੰਡੀਗੜ੍ਹ : ਬਹੁ ਕਰੋੜੀ ਡਰਗੱਜ਼ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਸੁਪਰੀਮ ਕੋਰਟ 'ਚ ਇਹ ਕੇਸ ਖਾਰਜ ਕਰਨ ਦੀ ਪਟੀਸ਼ਨ ਪਾਈ ਗਈ ਸੀ ਪਰ ਸੁਪਰੀਮ ਕੋਰਟ ਵੱਲੋਂ ਇਸ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਬਿਕਰਮ ਮਜੀਠੀਆ ਨੂੰ ਹਾਈਕੋਰਟ ਜਾਣ ਲਈ ਕਿਹਾ ਸੀ।
ਇਸ ਤੋਂ ਬਾਅਦ ਹੁਣ ਮਜੀਠੀਆ ਜ਼ਮਾਨਤ ਲੈਣ ਲਈ ਹਾਈਕੋਰਟ ਪਹੁੰਚੇ ਹਨ। ਦੱਸਣਯੋਗ ਹੈ ਕਿ ਇਸ ਸਮੇਂ ਬਿਕਰਮ ਮਜੀਠੀਆ ਜੇਲ੍ਹ 'ਚ ਬੰਦ ਹਨ ਅਤੇ ਡਰਗੱਜ਼ ਮਾਮਲੇ 'ਚ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਮਜੀਠੀਆ ਦਾ ਨਾਂ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ 3 ਦਰਜਨ ਥਾਣਿਆਂ ਦੀ ਬਿਜਲੀ ਹੋਵੇਗੀ ਗੁੱਲ, ਕੁਨੈਕਸ਼ਨ ਕੱਟਣ ਦੇ ਹੁਕਮ ਹੋਏ ਜਾਰੀ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ