ਅਹਿਮ ਖ਼ਬਰ : ਡਰੱਗਜ਼ ਕੇਸ ''ਚ ਫਸੇ ਬਿਕਰਮ ਮਜੀਠੀਆ ਦੇ ਭਵਿੱਖ ਦਾ ਫ਼ੈਸਲਾ ਹਾਈਕੋਰਟ ''ਚ ਅੱਜ

Wednesday, Aug 10, 2022 - 09:39 AM (IST)

ਚੰਡੀਗੜ੍ਹ (ਹਾਂਡਾ) : ਕਰੋੜਾਂ ਦੇ ਡਰੱਗ ਰੈਕੇਟ ਕੇਸ 'ਚ ਜੇਲ੍ਹ 'ਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਭਵਿੱਖ ਦਾ ਫ਼ੈਸਲਾ ਅੱਜ ਹਾਈਕੋਰਟ 'ਚ ਹੋਵੇਗਾ। 29 ਜੁਲਾਈ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਜਲਦ ਸ਼ੁਰੂ ਹੋਣ ਜਾ ਰਹੀ ਆਟੇ ਦੀ ਹੋਮ ਡਿਲਿਵਰੀ, ਲੱਖਾਂ ਪਰਿਵਾਰਾਂ ਨੂੰ ਮਿਲੇਗਾ ਫ਼ਾਇਦਾ

ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਪੂਰੀ ਹੋ ਜਾਣ ਤੋਂ ਬਾਅਦ ਸੁਰੱਖਿਅਤ ਰੱਖੇ ਹੁਕਮ ਸੁਣਾਉਣ ਦੀ ਬਜਾਏ ਜੱਜ ਨੇ 33 ਦਿਨ ਬਾਅਦ ਕੇਸ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਇਲਾਵਾ ਇਕ ਹੋਰ ਬੈਂਚ ਨੇ ਵੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ : 'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੋਲਡੀ ਬਰਾੜ ਦਾ ਸਾਥੀ ਦੱਸ ਗੈਂਗਸਟਰ ਨੇ ਮੰਗੀ ਫ਼ਿਰੌਤੀ

ਇਸ ਤੋਂ ਬਾਅਦ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਸ਼ੁਰੂ ਹੋਈ ਸੀ ਤੇ ਬੈਂਚ ਨੇ ਹੁਕਮ ਸੁਰੱਖਿਅਤ ਰੱਖ ਲਏ ਸਨ। ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ 'ਚ ਦੋਸ਼ੀ ਬਿਕਰਮ ਮਜੀਠੀਆ ਨੇ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News