ਅੱਜ ਖਟਕੜ ਕਲਾਂ ਜਾਣਗੇ ਬਿਕਰਮ ਮਜੀਠੀਆ, ਸ਼ਹੀਦ-ਏ-ਆਜ਼ਮ ਭਗਤ ਸਿੰਘ ਸਮਾਰਕ 'ਤੇ ਹੋਣਗੇ ਨਤਮਸਤਕ

Tuesday, Aug 16, 2022 - 08:57 AM (IST)

ਅੱਜ ਖਟਕੜ ਕਲਾਂ ਜਾਣਗੇ ਬਿਕਰਮ ਮਜੀਠੀਆ, ਸ਼ਹੀਦ-ਏ-ਆਜ਼ਮ ਭਗਤ ਸਿੰਘ ਸਮਾਰਕ 'ਤੇ ਹੋਣਗੇ ਨਤਮਸਤਕ

ਚੰਡੀਗੜ੍ਹ : ਜੇਲ੍ਹ 'ਚੋਂ ਛੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਨੂੰ ਖਟਕੜ ਕਲਾਂ ਜਾਣਗੇ। ਇੱਥੇ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਮਾਰਕ 'ਤੇ ਨਤਮਸਤਕ ਹੋਣਗੇ। ਮਜੀਠੀਆ ਦੇ ਸੁਆਗਤ ਲਈ ਥਾਂ-ਥਾਂ 'ਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ CM ਭਗਵੰਤ ਮਾਨ ਨੇ 75ਵੇਂ ਆਜ਼ਾਦੀ ਦਿਹਾੜੇ 'ਤੇ ਦੇਸ਼ਾਂ-ਵਿਦੇਸ਼ਾਂ 'ਚ ਵੱਸਦੇ ਭਾਰਤੀਆਂ ਨੂੰ ਦਿੱਤੀ ਵਧਾਈ

ਦੱਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਬਾਅਦ ਮਜੀਠੀਆ ਅੰਮ੍ਰਿਤਸਰ ਜਾਣਗੇ ਅਤੇ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਦੱਸਣਯੋਗ ਹੈ ਕਿ ਦਸੰਬਰ, 2020 ਨੂੰ ਉਸ ਸਮੇਂ ਦੀ ਚੰਨੀ ਸਰਕਾਰ ਨੇ ਮਜੀਠੀਆ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਫਰਵਰੀ, 2022 ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ, CM ਮਾਨ ਨੇ ਖ਼ੁਦ ਚੈੱਕ ਕਰਵਾਇਆ BP

ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਜੀਠੀਆ ਨੂੰ ਜ਼ਮਾਨਤ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News