ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਲੈ ਕੇ ਮਜੀਠੀਆ ਨੇ ਘੇਰੀ ਮਾਨ ਸਰਕਾਰ, ਜਾਣੋ ਕੀ ਬੋਲੇ

11/11/2022 3:35:50 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਸਰਕਾਰ 'ਤੇ ਖੂਬ ਰਗੜੇ ਲਾਏ। ਮਜੀਠੀਆ ਨੇ ਕਿਹਾ ਕਿ ਹਿੰਦੂ-ਸਿੱਖ ਭਾਈਚਾਰੇ ਨੂੰ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਕੁੱਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਰਹੇਗੀ ਤਾਂ ਹੀ ਸੂਬਾ ਵਿਕਾਸ ਕਰ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਲਗਾਤਾਰ ਅਪਰਾਧਿਕ ਵਾਰਦਾਤਾਂ ਹੋ ਰਹੀਆਂ ਹਨ ਅਤੇ ਲਾਅ ਐਂਡ ਆਰਡਰ ਨੂੰ ਲੈ ਕੇ ਕੋਈ ਪ੍ਰੈੱਸ ਕਾਨਫਰੰਸ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਸੁਧੀਰ ਸੂਰੀ ਦੀ ਮੌਤ 'ਤੇ ਇਸ ਸ਼ਖ਼ਸ ਨੇ ਵੰਡੇ ਸੀ ਲੱਡੂ, ਹੋਇਆ ਹੈਰਾਨ ਕਰਦਾ ਖ਼ੁਲਾਸਾ

ਬਿਕਰਮ ਮਜੀਠੀਆ ਨੇ ਕਿਹਾ ਕਿ ਮਾਰਚ ਮਹੀਨੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਹੀ ਸੰਦੀਪ ਨੰਗਲ ਅੰਬੀਆ ਦਾ ਕਤਲ ਕਰ ਦਿੱਤਾ ਗਿਆ। ਅਪ੍ਰੈਲ ਮਹੀਨੇ ਮੋਗਾ 'ਚ ਟੂਰਨਾਮੈਂਟ ਦੌਰਾਨ ਹਰਜੀਤ ਸਿੰਘ ਦਾ ਕਤਲ, 9 ਮਈ ਨੂੰ ਰਾਕੇਟ ਲਾਂਚਰ ਅਟੈਕ, 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ, 28 ਜੁਲਾਈ ਨੂੰ ਮੋਗਾ 'ਚ ਅਧਿਆਪਕ ਦਾ ਕਤਲ ਅਤੇ ਹੋਰ ਕਈ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬੇਅਦਬੀ ਮਾਮਲਿਆਂ ਨੂੰ ਲੈ ਕੇ ਹੁਣ ਤੱਕ ਹੋ ਚੁੱਕੈ 7 ਡੇਰਾ ਪ੍ਰੇਮੀਆਂ ਦਾ ਕਤਲ, ਬੁਰੀ ਤਰ੍ਹਾਂ ਸਹਿਮੇ ਲੋਕ

ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਮਾਹੌਲ ਹੀ ਬਣਿਆ ਰਿਹਾ ਤਾਂ ਪੰਜਾਬ 'ਚ ਨਿਵੇਸ਼ ਕਿਸ ਤਰ੍ਹਾਂ ਹੋਵੇਗਾ। ਉਨ੍ਹਾਂ ਕਿਹਾ ਕਿ ਕਿ ਲੋਕ ਇੰਨੇ ਘਬਰਾਏ ਹੋਏ ਹਨ ਕਿ ਕੋਈ ਚੰਗੀ ਗੱਡੀ 'ਤੇ ਬਾਹਰ ਜਾ ਕੇ ਰਾਜ਼ੀ ਨਹੀਂ ਹੈ ਕਿ ਪਤਾ ਨਹੀਂ ਕਿਹੜੇ ਵੇਲੇ ਕੀ ਹੋ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News