ਮਜੀਠੀਆ ਨੇ ਜਲੰਧਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ, ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ''ਤੇ
Monday, May 01, 2023 - 04:09 PM (IST)

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਭਰਤੀ ਕੀਤ ਗਏ 68 ਵੈਟਰਨਰੀ ਅਫ਼ਸਰਾਂ 'ਚੋ ਵੀ 35 ਬੰਦੇ ਬਾਹਰ ਦੇ ਸੀ, ਜਦੋਂ ਕਿ ਪੰਜਾਬ ਸਰਕਾਰ ਵਿਧਾਨ ਸਭਾ 'ਚ ਪੰਜਾਬੀ ਲਾਜ਼ਮੀ ਕੀਤੇ ਜਾਣ ਦੀ ਗੱਲ ਕਹੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ, ਜੋ ਕਿ ਗਲਤ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਪੁਲਸ ਦੀਆਂ ਭਰਤੀਆਂ 'ਚ ਵੀ ਧਾਂਦਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਈ ਪੋਸਟਾਂ 'ਤੇ ਬਾਹਰਲੇ ਬੰਦਿਆਂ ਨੂੰ ਨਿਯੁਕਤ ਕਰਕੇ ਲੱਖਾਂ ਰੁਪਏ ਤਨਖ਼ਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਮਾਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ ਹਰ ਥਾਂ 'ਤੇ ਹੈਲੀਕਾਪਟਰ 'ਤੇ ਹੀ ਜਾਂਦੇ ਹਨ।