ਮਜੀਠੀਆ ਵਲੋਂ ਅਦਾਲਤ ’ਚ ਮੁਕੱਦਮੇ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ ਦੀ ਮੰਗ

Tuesday, Jul 29, 2025 - 11:09 AM (IST)

ਮਜੀਠੀਆ ਵਲੋਂ ਅਦਾਲਤ ’ਚ ਮੁਕੱਦਮੇ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ ਦੀ ਮੰਗ

ਮੋਹਾਲੀ (ਜੱਸੀ) : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਮਵਾਰ ਨੂੰ ਅਦਾਲਤ ’ਚ ਅਰਜ਼ੀ ਦਾਇਰ ਕਰਕੇ ਆਪਣੀ ਮੁਕੱਦਮੇ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ ਦੀ ਮੰਗ ਕੀਤੀ ਹੈ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਚੱਲ ਰਹੀਆਂ ਸੁਣਵਾਈਆਂ ਦੀ ਇਨ-ਕੈਮਰਾ ਪ੍ਰੋਸੀਡਿੰਗ ਦਾ ਵਿਰੋਧ ਕੀਤਾ ਹੈ।

ਨਾਭਾ ਜੇਲ੍ਹ ’ਚ ਬੰਦ ਮਜੀਠੀਆ ਨੇ ਆਪਣੇ ਵਕੀਲ ਵਕੀਲ ਰਾਹੀਂ ਦਾਇਰ ਕੀਤੀ ਅਰਜ਼ੀ ’ਚ ਦਲੀਲ ਦਿੱਤੀ ਹੈ ਕਿ ਜਨਤਾ ਅਤੇ ਮੀਡੀਆ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਹਾਜ਼ਰ ਰਹਿਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਅਰਜ਼ੀ ਕਿਹਾ ਗਿਆ ਹੈ ਕਿ ਅਸੀਂ ਕਾਰਵਾਈ ’ਚ ਪਾਰਦਰਸ਼ਤਾ ਚਾਹੁੰਦੇ ਹਾਂ। ਜਨਤਾ ਨੂੰ ਖੁਦ ਦੇਖਣਾ ਚਾਹੀਦਾ ਹੈ ਕਿ ਕੇਸ ਦਾ ਐੱਨ.ਡੀ.ਪੀ.ਐੱਸ ਐਕਟ ਜਾਂ ਕਿਸੇ ਵੀ ਗੈਰ-ਕਾਨੂੰਨੀ ਜਾਇਦਾਦ ਨਾਲ ਕੋਈ ਸਬੰਧ ਨਹੀਂ ਹੈ, ਇਹ ਸਿਰਫ਼ ਇਕ ਰਾਜਨੀਤਕ ਬਦਲਾ ਹੈ।


author

Babita

Content Editor

Related News