ਬਿਕਰਮ ਮਜੀਠੀਆ ਨੂੰ ਫਿਰ ਸੰਮਨ ਜਾਰੀ, ਹੁਣ SIT ਨੇ 15 ਤਾਰੀਖ਼ ਨੂੰ ਕੀਤਾ ਤਲਬ
Monday, Feb 12, 2024 - 06:46 PM (IST)
ਪਟਿਆਲਾ : ਕਰੋੜਾਂ ਰੁਪਏ ਦੇ ਡਰੱਗ ਤਸਕਰੀ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਪੁੱਛਗਿੱਛ ਲਈ ਦੁਬਾਰਾ ਬੁਲਾਇਆ ਹੈ। ਐੱਸ. ਆਈ. ਟੀ. ਨੇ ਉਨ੍ਹਾਂ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੂੰ ਸਵੇਰੇ 11 ਵਜੇ ਪੇਸ਼ ਹੁਣ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਪਟਿਆਲਾ ਰੇਂਜ ਦੇ ਨਵੇਂ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।
ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਨੂੰ Exams ਦੌਰਾਨ ਮਿਲੀ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ
ਇਸ ਤੋਂ ਪਹਿਲਾਂ ਜਨਵਰੀ 'ਚ ਵੀ ਉਨ੍ਹਾਂ ਤੋਂ ਸਵਾਲ-ਜਵਾਬ ਕੀਤੇ ਗਏ ਸਨ। ਦੱਸਣਯੋਗ ਹੈ ਕਿ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ’ਚ ਉਸ ਸਮੇਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ 20 ਦਸੰਬਰ, 2021 ਨੂੰ ਬਿਕਰਮ ਸਿੰਘ ਮਜੀਠੀਆ ਨੂੰ ਇਸ ਕੇਸ 'ਚ ਨਾਮਜ਼ਦ ਕੀਤਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਚੋਣਾਂ ਆਈਆਂ ਅਤੇ ਚੋਣਾਂ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਖ਼ੁਦ ਨੂੰ ਸਰੰਡਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਕਦੇ ਅਕਾਲੀਆਂ ਦੇ ਦੁਸ਼ਮਣ ਰਹੇ 3 BJP ਆਗੂ ਗਠਜੋੜ ਲਈ ਲਾ ਰਹੇ ਪੂਰਾ ਜ਼ੋਰ, ਪੜ੍ਹੋ ਪੂਰੀ ਖ਼ਬਰ
ਇਸ ਮਾਮਲੇ ’ਚ ਉਹ ਕਰੀਬ 5 ਮਹੀਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਰਹੇ। ਹੁਣ ਉਹ ਜ਼ਮਾਨਤ ’ਤੇ ਹਨ ਪਰ ਆਮ ਆਦਮੀ ਪਾਰਟੀ ਨੇ ਬਿਕਰਮ ਸਿੰਘ ਮਜੀਠੀਆ ਤੋਂ ਐੱਸ. ਆਈ. ਟੀ. ਦਾ ਗਠਨ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8