ਅਜਨਾਲਾ ਘਟਨਾ ਨੂੰ ਲੈ ਕੇ ਮੁੜ ਬੋਲੇ ਬਿਕਰਮ ਮਜੀਠੀਆ, ਦਿੱਤਾ ਅਹਿਮ ਬਿਆਨ (ਵੀਡੀਓ)

Saturday, Feb 25, 2023 - 10:51 PM (IST)

ਅਜਨਾਲਾ ਘਟਨਾ ਨੂੰ ਲੈ ਕੇ ਮੁੜ ਬੋਲੇ ਬਿਕਰਮ ਮਜੀਠੀਆ, ਦਿੱਤਾ ਅਹਿਮ ਬਿਆਨ (ਵੀਡੀਓ)

ਚੰਡੀਗੜ੍ਹ (ਬਿਊਰੋ) : ਅਜਨਾਲਾ ਵਿਖੇ ਵਾਪਰੀ ਘਟਨਾ ’ਤੇ ਮੁੜ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬਹੁਤ ਵੱਡਾ ਨਿਰਾਦਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੀ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਪਣੇ ਨਿੱਜੀ ਮੁਫ਼ਾਦ ਲਈ ਵਰਤਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : 12ਵੀਂ ਜਮਾਤ ਦੇ ਇੰਗਲਿਸ਼ ਦੇ ਪੇਪਰ ਲੀਕ ਮਾਮਲੇ ’ਚ FIR ਦਰਜ

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਨਿੱਜੀ ਲੜਾਈ ਹੈ ਤੇ ਹਰ ਘਰ ’ਚ ਕਿਸੇ ਨਾ ਕਿਸੇ ਦੀ ਨਿੱਜੀ ਲੜਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਗੁਰੂ ਗ੍ਰੰਥ ਸਾਹਿਬ ਜੀ ਦਾ ਦਿਲੋਂ ਸਤਿਕਾਰ ਕਰਦੇ ਹਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਜਿਸ ਜਗ੍ਹਾ ’ਤੇ ਜਾਣਾ ਹੁੰਦਾ ਹੈ, ਉਸ ਤੋਂ ਪਹਿਲਾਂ ਉਸ ਸਥਾਨ ਨੂੰ ਪਵਿੱਤਰ ਕੀਤਾ ਜਾਂਦਾ ਹੈ, ਉਸ ਨੂੰ ਸਤਿਕਾਰ ਕਹਿੰਦੇ ਹਨ, ਨਾ ਕਿ ਆਪਣੀ ਆੜਕ ਲਈ ਵਰਤਣਾ, ਉਸ ਨੂੰ ਸਤਿਕਾਰ ਨਹੀਂ ਕਹਿੰਦੇ। ਸਿਟ ਦੀ ਰਿਪੋਰਟ ਬਾਰੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਇਹ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਣਵਾਈ ਹੈ। ਅਦਾਲਤ ਇਨਸਾਫ਼ ਕਰੇਗੀ।

ਇਹ ਖ਼ਬਰ ਵੀ ਪੜ੍ਹੋ : ਅਜਨਾਲਾ ਘਟਨਾ ’ਤੇ CM ਮਾਨ ਦਾ ਵੱਡਾ ਬਿਆਨ, ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10


author

Manoj

Content Editor

Related News