ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨ ਲਈ ਭਰਿਆ ਨਾਮਜ਼ਦਗੀ ਪੱਤਰ
Friday, Jan 28, 2022 - 02:11 PM (IST)
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੱਜ ਮਜੀਠਾ ਹਲਕੇ ਤੋਂ ਬਾਅਦ ਅੰਮ੍ਰਿਤਸਰ ਈਸਟ ਹਲਕੇ ’ਚੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਐੱਸ.ਡੀ.ਐੱਮ ਦਫ਼ਤਰ ਦਾਖ਼ਲ ਕਰਵਾ ਦਿੱਤਾ ਹੈ। ਨਾਮਜ਼ਦਗੀ ਦੌਰਾਨ ਐੱਸ.ਡੀ.ਐੱਮ ਦਫ਼ਤਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ’ਚ ਪਹੁੰਚੇ ਹੋਏ ਹਨ। ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਨੇ ਸਵੇਰੇ ਸਭ ਤੋਂ ਪਹਿਲਾ ਮਜੀਠਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹੁਣ ਅੰਮ੍ਰਿਤਸਰ ਈਸਟ ਹਲਕੇ ’ਚੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਬਿਕਰਮ ਮਜੀਠੀਆ ਨੇ ਮਜੀਠਾ ਹਲਕੇ ਤੋਂ ਚੋਣ ਲੜਨ ਲਈ ਭਰਿਆ ਨਾਮਜ਼ਦਗੀ ਪੱਤਰ
ਦੱਸ ਦੇਈਏ ਕਿ ਵਿਧਾਨ ਸਭਾ 2022 ਦੀ ਚੋਣ ਬਿਕਰਮ ਮਜੀਠੀਆ 2 ਹਲਕਿਆਂ ਤੋਂ ਲੜ ਰਹੇ ਹਨ। ਅੰਮ੍ਰਿਤਸਰ ਈਸਟ ਹਲਕੇ 'ਚ ਇਸ ਵਾਰ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਇਸ ਵਾਰ ਇਕ ਦੂਜੇ ਦੇ ਆਹਮੋ-ਸਾਹਮਣੇ ਹੋਣਗੇ। ਇਨ੍ਹਾਂ ਤੋਂ ਇਲਾਵਾ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਜੀਵਨਜੋਤ ਕੌਰ ਅਤੇ ਬੀਜੇਪੀ ਨੇ ਜਗਮੋਹਨ ਸਿੰਘ ਰਾਜੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਵਾਰ ਸਾਰੇ ਲੋਕਾਂ ਦੀਆਂ ਨਜ਼ਰਾਂ ਇਸ ਹਲਕੇ ’ਤੇ ਵੱਧ ਰਹਿਣਗੀਆਂ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੌਰੇ ’ਤੇ ਆਏ ਅਰਵਿੰਦ ਕੇਜਰੀਵਾਲ ਨੇ ਲਪੇਟੇ ’ਚ ਲਏ ਨਵਜੋਤ ਸਿੱਧੂ, ਲਗਾਏ ਵੱਡੇ ਇਲਜ਼ਾਮ (ਵੀਡੀਓ)
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਉਹ ਠੋਕੋ ਤਾੜੀ (ਨਵਜੋਤ ਸਿੱਧੂ) ਨੂੰ ਹੁਣ ਬੰਦਾ ਬਣਾ ਦੇਣਗੇ। ਹਲਕੇ ਦੀ ਸਾਰ ਨਾਲ ਪੁੱਛਣ ’ਤੇ ਉਨ੍ਹਾਂ ਨੇ ਕਿਹਾ ਕਿ ’ਭਾਗ ਸਿੱਧੂ ਭਾਗ'। ਬੀਤੇ ਦਿਨ ਰਾਹੁਲ ਗਾਂਧੀ ਅੰਮ੍ਰਿਤਸਰ ਆਏ ਸਨ, ਜੋ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤੇ ਬਿਨਾਂ ਵਾਪਸ ਚਲੇ ਗਏ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਚੰਨੀ ਅਤੇ ਸਿੱਧੂ ਦੇ ਪੱਲੇ ਕੁਝ ਨਹੀਂ ਹੈ। ਪੰਜਾਬ ਦੇ ਲੋਕ ਇਨ੍ਹਾਂ ਦੇ ਉਲਟ ਹਨ। ਇਨ੍ਹਾਂ ਦੋਵਾਂ ’ਚੋਂ ਕਿਸੇ ਇਕ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣ ਨਾਲ ਕਾਂਗਰਸ ਪਾਰਟੀ ਦਾ ਭੋਗ ਪੈ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ
ਨਵਜੋਤ ਸਿੱਧੂ ਦੀ ਭੈਣ ਵੱਲੋਂ ਲਗਾਏ ਗਏ ਦੋਸ਼ਾਂ ’ਤੇ ਬੋਲਦੇ ਹੋਏ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਨਾ ਆਪਣੀ ਭੈਣ ਦੇ ਹੋਏ, ਨਾ ਅੰਮ੍ਰਿਤਸਰ ਦੇ ਹੋਏ, ਨਾ ਹਲਕੇ ਦੇ ਹੋਏ, ਨਾ ਕਿਸੇ ਪਾਰਟੀ ਦੇ ਹੋਏ ਹਨ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਨਵਜੋਤ ਸਿੱਧੂ ਕਿਸੇ ਦਾ ਹੈ ਅਤੇ ਨਾ ਹੀ ਪੰਜਾਬ ਦੇ ਲੋਕਾਂ ਦਾ ਹੈ।
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ