ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਿਜ

Friday, Dec 24, 2021 - 06:29 PM (IST)

ਮੋਹਾਲੀ (ਵੈੱਬ ਡੈਸਕ)-ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਿਜ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਵਲੋਂ ਅਗਾਊਂ ਜ਼ਮਾਨਤ ਲਈ ਮੋਹਾਲੀ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਗਈ ਸੀ। ਮਜੀਠੀਆ ਖ਼ਿਲਾਫ਼ ਬੀਤੇ ਦਿਨੀਂ ਇਥੋਂ ਦੇ ਫੇਜ-4 ਸਥਿਤ ਪੰਜਾਬ ਪੁਲਸ ਦੇ ਸਟੇਟ ਕਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਨਵਜੋਤ ਸਿੱਧੂ 'ਤੇ ਵਿੰਨ੍ਹੇ ਨਿਸ਼ਾਨੇ, ਦਿੱਤੀ ਇਹ ਚੁਣੌਤੀ

ਦੱਸਣਯੋਗ ਹੈ ਕਿ ਬੁੱਧਵਾਰ ਨੂੰ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ । ਇਸ ਰਾਹੀਂ ਸਾਰੇ ਏਅਰਪੋਰਟਾਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਤਾਂ ਜੋ ਜੇਕਰ ਬਿਕਰਮ ਮਜੀਠੀਆ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਸ ਦੀ ਐੱਸ. ਆਈ. ਟੀ. ਦੀ ਟੀਮ ਨੇ 16 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਮਜੀਠੀਆ ਦੇ ਕਰੀਬੀਆਂ ਦੀ ਸੂਚੀ ਵੀ ਤਿਆਰ ਕੀਤੀ ਤਾਂ ਕਿ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕੇ।  

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


Manoj

Content Editor

Related News