ਐੱਸ. ਆਈ. ਟੀ. ਅੱਗੇ ਪੇਸ਼ ਹੋਏ ਬਿਕਰਮ ਮਜੀਠੀਆ
Wednesday, Mar 06, 2024 - 06:38 PM (IST)
ਪਟਿਆਲਾ (ਬਲਜਿੰਦਰ) : ਡਰੱਗ ਮਾਮਲੇ ’ਚ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਐੱਸ. ਆਈ. ਟੀ. ਅੱਗੇ ਪੇਸ਼ ਹੋਣ ਲਈ ਪਟਿਆਲਾ ਪੁੱਜੇ। ਜਿੱਥੇ ਪੁਲਸ ਲਾਈਨ ਵਿਖੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਇਹ 11 ਸਾਲ ਤੋਂ ਵੱਧ ਪੁਰਾਣਾ ਕੇਸ ਹੈ, ਮੈਂ ਕਾਨੂੰਨ ਨੂੰ ਮੰਨਣ ਵਾਲਾ ਨਾਗਰਿਕ ਹਾਂ, ਇਸ ਲਈ ਹਰ ਵਾਰ ਐੱਸ. ਆਈ. ਟੀ. ਅੱਗੇ ਪੇਸ਼ ਹੋਣ ਆ ਰਿਹਾ ਹਾਂ। ਮਜੀਠੀਆ ਨੇ ਕਿਹਾ ਕਿ ਮਾਨ ਸਰਕਾਰ ਖ਼ਿਲਾਫ਼ ਬੋਲਦਾ ਹਾਂ , ਜਿਸ ਕਰਕੇ ਮੁੱਖ ਮੰਤਰੀ ਦੇ ਇਸ਼ਾਰੇ ਤੇ ਐੱਸ. ਆਈ. ਟੀ. ਬੁਲਾ ਲੈਂਦੀ ਹੈ। ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਵਿਚ ਬੀਤੇ ਦਿਨ ਜੋ ਹੋਇਆ, ਮੰਦਭਾਗਾ ਹੈ। ਉਨ੍ਹਾਂ ਕਿਹਾ ਇਸ ਸਰਕਾਰ ਨੇ ਪੰਜਾਬ ਨੂੰ ਸਿਰਫ ਕਰਜ਼ਾ ਹੀ ਦਿੱਤਾ ਹੈ।
ਇਹ ਵੀ ਪੜ੍ਹੋ : ਐੱਮ. ਪੀ. ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਕਾਂਗਰਸੀਆਂ ਨੂੰ ਅਦਾਲਤ ਵਲੋਂ ਵੱਡੀ ਰਾਹਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8