ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

Saturday, Apr 18, 2026 - 04:34 PM (IST)

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੋਹਾਲੀ (ਜੱਸੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ 'ਚ ਪੇਸ਼ੀ ਹੋਈ। ਬਿਕਰਮ ਮਜੀਠੀਆ ਅਤੇ ਹਰਪ੍ਰੀਤ ਸਿੰਘ ਗੁਲਾਟੀ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ 'ਚ ਪੇਸ਼ ਹੋਏ।

ਇਸ ਮੌਕੇ ਉਨ੍ਹਾਂ ਨਾਲ ਵਕੀਲ ਅਤੇ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਵੀ ਮੌਜੂਦ ਸਨ।  ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 16 ਮਈ ਲਈ ਤੈਅ ਕੀਤੀ ਗਈ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਵਲੋਂ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਉਹ ਮੋਹਾਲੀ ਦੀ ਅਦਾਲਤ 'ਚ ਪੇਸ਼ੀ ਭੁਗਤਣ ਲਈ ਪੁੱਜੇ ਸਨ।


author

Babita

Content Editor

Related News