ਮਾਣਹਾਨੀ ਕੇਸ ’ਚ ਅਦਾਲਤ ’ਚ ਪੇਸ਼ ਹੋਏ ਬਿਕਰਮ ਮਜੀਠੀਆ, ਗੋਲਡੀ ਬਰਾੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ
Tuesday, Dec 13, 2022 - 06:06 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) : ਮਾਣਹਾਨੀ ਕੇਸ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਜਲੰਧਰ ਦੇ ਲਤੀਫਪੁਰਾ ਦੇ ਮਸਲੇ ’ਤੇ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਸੀ ਤਾਂ ਲੋਕਾਂ ਨੂੰ ਰੋਟੀ, ਕੱਪੜਾ ਅਤੇ ਮਕਾਨ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਇਸ ਦੇ ਉਲਟ ਚੱਲ ਕੇ ਗਰੀਬਾਂ ਦੇ ਘਰਾਂ ਦੀਆਂ ਛੱਤਾਂ ਖੋਹ ਕੇ ਉਨ੍ਹਾਂ ਨੂੰ ਬੇਸਹਾਰਾ ਕਰ ਰਹੀ ਹੈ।
ਇਹ ਵੀ ਪੜ੍ਹੋ : ਨਕੋਦਰ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ, ਚਾਰ ਕੁੜੀਆਂ ਦੀ ਹਾਲਤ ਗੰਭੀਰ (ਤਸਵੀਰਾਂ)
ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਪੁਲਸ ਦੇ ਥਾਣੇ ਅਤੇ ਚੌਂਕੀਆਂ ਹੀ ਸੁਰੱਖਿਅਤ ਨਹੀਂ ਹਨ, ਫਿਰ ਆਮ ਲੋਕਾਂ ਦੀ ਕੀ ਸੁਰੱਖਿਆ ਹੈ। ਗੋਲਡੀ ਬਰਾੜ ਦੇ ਮੁੱਦੇ ’ਤੇ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਜਿਸ ਦਿਨ ਭਗਵੰਤ ਮਾਨ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਉਸ ਦਿਨ ਡੀ. ਜੀ. ਪੀ. ਕਿਧਰੇ ਗਾਇਬ ਹੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਹੁੰਦਾ ਤਾਂ ਪੰਜਾਬ ਪੁਲਸ ਆਪਣੀ ਪਿੱਠ ਜ਼ਰੂਰ ਥਾਪੜਦੀ ਪਰ ਉਹ ਵੀ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਪੂਰੀ ਤਰ੍ਹਾਂ ਨਾਲ ਗੁਮਰਾਹ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਾਭਾ ’ਚ ਸ਼ਰਮਸਾਰ ਹੋਈ ਇਨਸਾਨੀਅਤ, 12 ਸਾਲਾ ਸਕੀ ਧੀ ਨਾਲ ਪਿਓ ਨੇ ਜੋ ਕੀਤਾ ਸੁਣ ਉੱਡਣਗੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।