ਮਾਣਹਾਨੀ ਮਾਮਲੇ ''ਚ ਬਿਕਰਮ ਮਜੀਠੀਆ ਮਾਨਯੋਗ ਅਦਾਲਤ ''ਚ ਹੋਏ ਪੇਸ਼
Thursday, Jul 18, 2024 - 06:25 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ‘ਆਪ’ ਆਗੂਆਂ ਖ਼ਿਲਾਫ਼ ਦਾਇਰ ਮਾਣਹਾਨੀ ਕੇਸ 'ਚ ਅੱਜ ਅਦਾਲਤ 'ਚ ਪੇਸ਼ ਹੋਏ ਪਰ ਇਸ ਦੌਰਾਨ ਰਾਜ ਸਭਾ ਮੈਂਬਰ ਸੰਜੇ ਸਿੰਘ ਅਦਾਲਤ 'ਚ ਪੇਸ਼ ਨਹੀਂ ਹੋਏ। ਹੁਣ ਮਾਮਲੇ ਦੀ ਅਗਲੀ ਤਾਰੀਖ ਰੱਖੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ਵੱਲੋਂ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਆਪਣੇ ਮਾਹਿਰ ਵਕੀਲਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਸਰ ਅਦਾਲਤ 'ਚ ਪੇਸ਼ ਹੋਣਾ ਜ਼ਿਆਦਾ ਜ਼ਰੂਰੀ ਹੈ। ਜਿਸ ਦੇ ਚਲਦੇ ਅੱਜ ਮੈਂ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਇਆ ਹਾਂ ਅਤੇ ਹੁਣ ਮਾਣਹਾਣੀ ਕੇਸ 'ਚ ਅਗਲੀ ਤਾਰੀਖ 17 ਅਗਸਤ ਦੀ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜਾਣ ਬੁਝ ਕੇ ਐੱਸ. ਆਈ. ਟੀ. ਵੱਲੋਂ ਮੈਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ- ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਦੀ ਰੇਡ ਦੇਖ 2 ਥਾਈ ਕੁੜੀਆਂ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ
ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਐੱਸ. ਆਈ. ਟੀ. ਨੇ ਅੱਜ ਪੁੱਛਗਿੱਛ ਲਈ ਬੁਲਾਇਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਸਿੱਟ ਨੇ ਸੰਮਨ ਜਾਰੀ ਕੀਤੇ ਸਨ ਤਾਂ ਉਦੋਂ ਅਕਾਲੀ ਦਲ ਨੇ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ। ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐੱਸ. ਆਈ. ਟੀ. ਨੇ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਤਾਂ ਉਦੋਂ ਮਜੀਠੀਆ ਨੇ ਇਸ ਦੇ ਵਿਰੋਧ ਵਿਚ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਨੇ ਅਦਾਲਤ ਵਿਚ ਕਿਹਾ ਸੀ ਕਿ ਉਨ੍ਹਾਂ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦਰਮਿਆਨ 8 ਜੁਲਾਈ ਨੂੰ ਐੱਸ. ਆਈ. ਟੀ. ਨੇ ਸੰਮਨ ਵਾਪਸ ਲੈ ਲਏ ਸਨ। ਜਦਕਿ ਬਾਅਦ ਵਿਚ ਫਿਰ ਨਵੇਂ ਸਰਿਓਂ ਮਜੀਠੀਆ ਨੂੰ ਸੰਮਨ ਜਾਰੀ ਕੀਤੇ ਗਏ, ਜਿਸ ਲਈ ਅੱਜ ਉਨ੍ਹਾਂ ਨੂੰ ਪਟਿਆਲਾ ਵਿਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ।
ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8