ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ

Monday, Jun 22, 2026 - 05:58 PM (IST)

ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ

ਅੰਮ੍ਰਿਤਸਰ : ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਖਿਲਾਫ ਦਰਜ ਐੱਫਆਈਆਰ ਨੰਬਰ 91 ਦੇ ਮਾਮਲੇ 'ਚ ਅੰਮ੍ਰਿਤਸਰ ਦੀ ਅਦਾਲਤ 'ਚ ਅੱਜ ਅਹਿਮ ਸੁਣਵਾਈ ਹੋਈ। ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ 'ਚ ਵਾਧਾ ਕਰ ਦਿੱਤਾ ਗਿਆ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਹੁਣ 3 ਜੁਲਾਈ ਨੂੰ ਹੋਵੇਗੀ। ਇਥੇ ਇਹ ਦੱਸਣਯੋਗ ਹੈ ਕਿ ਪੁਲਸ ਨੇ ਅਦਾਲਤ ਦੋਸ਼ ਲਗਾਉਂਦਿਆਂ ਕਿਹਾ ਕਿ ਬਿਕਰਮ ਮਜੀਠੀਆਂ 'ਤੇ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ। ਸੂਤਰਾਂ ਮੁਤਾਬਕ ਬਚਾਅ ਪੱਖ ਨੇ ਦਲੀਲ ਦਿੱਤੀ ਕਿ ਮਜੀਠੀਆ ਪੁਲਸ ਨੂੰ ਪੂਰਨ ਸਹਿਯੋਗ ਦੇ ਕਰ ਰਹੇ ਅਤੇ ਅਦਾਲਤ ਵੱਲੋਂ ਦਿੱਤੇ ਸਮੇਂ ਅਤੇ ਦਿਨ ਮੁਤਾਬਕ ਉਹ ਥਾਣੇ ਵਿਚ ਹਾਜ਼ਰੀ ਵੀ ਭਰਨ ਗਏ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ 'ਚ ਵਾਧਾ ਕਰ ਦਿੱਤਾ। 

15 ਜੂਨ ਨੂੰ ਅਦਾਲਤ ਨੇ ਦਿੱਤੀ ਸੀ ਅਗਾਊਂ ਜ਼ਮਾਨਤ

ਮਜੀਠਾ ਥਾਣੇ ਉਪਰ ਹਮਲਾ ਕਰਨ ਦੇ ਦੋਸ਼ ਦੇ ਚੱਲਦੇ ਵੱਖ-ਵੱਖ ਧਾਰਾਵਾਂ ਤਹਿਤ ਦਰਜ ਹੋਏ ਮਾਮਲੇ ਤੋਂ ਬਾਅਦ ਮਜੀਠੀਆ ਨੂੰ ਅਦਾਲਤ ਨੇ 15 ਜੂਨ ਨੂੰ ਅਗਾਊਂ ਜ਼ਮਾਨਤ ਦਿੱਤੀ ਸੀ। ਦੋਸ਼ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ 50 ਤੋਂ ਵੱਧ ਸਮਰਥਕਾਂ ਨੇ ਥਾਣਾ ਮਜੀਠਾ ਅੰਦਰ ਪੁਲਸ ਦੇ ਦਸਤਾਵੇਜ਼ ਪਾੜੇ ਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਈ ਸੀ। ਇਸ ਸਬੰਧੀ ਦਰਜ ਐਫਆਈਆਰ ‘ਤੇ ਲੰਘੇ ਵੀਰਵਾਰ ਨੂੰ ਅਦਾਲਤ ਵਿਚ ਲੰਬੀ ਬਹਿਸ ਹੋਈ, ਜਿਸ ਵਿਚ ਪੁਲਸ ਅਤੇ ਬਚਾਅ ਪੱਖ ਦੋਵੇਂ ਆਪੋ-ਆਪਣੀਆਂ ਦਲੀਲਾਂ ਰੱਖੀਆਂ ਸਨ। ਜਿਨ੍ਹਾਂ ਨੂੰ ਸੁਣਨ ਉਪਰੰਤ ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ। 


author

Gurminder Singh

Content Editor

Related News