CM ਭਗਵੰਤ ਮਾਨ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਲੈ ਕੇ ਟੇਕੇ ਗੋਡੇ: ਬਿਕਰਮ ਮਜੀਠੀਆ

Tuesday, Mar 10, 2026 - 04:26 PM (IST)

CM ਭਗਵੰਤ ਮਾਨ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਲੈ ਕੇ ਟੇਕੇ ਗੋਡੇ: ਬਿਕਰਮ ਮਜੀਠੀਆ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਨਾਲ ਸਬੰਧਤ ਇਕ ਅਹਿਮ ਮਸਲੇ ਨੂੰ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਉੱਤੇ ਪੰਜਾਬ ਦੇ ਦਾਅਵੇ ਨੂੰ ਲੈ ਕੇ ਗੋਡੇ ਟੇਕ ਚੁੱਕੇ ਹਨ, ਜਿਸ ਦਾ ਵੱਡਾ ਸਬੂਤ ਹੈ ਕਿ ਮਾਨ ਸਰਕਾਰ ਚੰਡੀਗੜ੍ਹ ਦੇ ਨਵੇਂ ਐੱਸ. ਐੱਸ. ਪੀ. ਲਈ ਗ੍ਰਹਿ ਮੰਤਰਾਲੇ ਨੂੰ ਪੈਨਲ ਭੇਜਣ ਤੋਂ ਵੀ ਪਿੱਛੇ ਹਟ ਗਈ ਹੈ ਜੋਕਿ ਚੰਡੀਗੜ੍ਹ ਉੱਤੇ ਪੰਜਾਬ ਦੇ ਅਧਿਕਾਰ ਅਤੇ ਦਾਅਵੇ ਤੋਂ ਪਿੱਛੇ ਹਟਣ ਦੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਕਾਡਰ ਦੀ ਆਈ. ਪੀ. ਐੱਸ. ਅਧਿਕਾਰੀ ਕੰਵਰਦੀਪ ਕੌਰ ਦਾ ਚੰਡੀਗੜ੍ਹ ਦੇ ਐੱਸ. ਐੱਸ. ਪੀ. ਵਜੋਂ 3 ਸਾਲ ਦਾ ਕਾਰਜਕਾਲ ਖ਼ਤਮ ਹੋ ਗਿਆ ਅਤੇ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਪੰਜਾਬ ਕਾਡਰ ਵਿੱਚ ਵਾਪਿਸ ਭੇਜਿਆ ਜਾ ਰਿਹਾ ਹੈ ਅਤੇ ਦੁਜੇ ਪਾਸੇ ਹਰਿਆਣਾ ਕਾਡਰ ਦੇ ਇਕ ਆਈ. ਪੀ. ਐੱਸ. ਅਧਿਕਾਰੀ ਨੂੰ ਚੰਡੀਗੜ੍ਹ ਦੇ ਐੱਸ. ਐੱਸ. ਪੀ. ਦਾ ਚਾਰਜ ਦੇ ਦਿੱਤਾ ਗਿਆ ਹੈ ਕਿਉਂਕਿ ਪੰਜਾਬ ਨੇ ਕੋਈ ਪੈਨਲ ਹੀ ਨਹੀਂ ਭੇਜਿਆ, ਜਿਸ ਦਾ ਸਿੱਧਾ ਫਾਇਦਾ ਹਰਿਆਣਾ ਨੂੰ ਅਤੇ ਨੁਕਸਾਨ ਪੰਜਾਬ ਨੂੰ ਹੋਵੇਗਾ। 

ਇਹ ਵੀ ਪੜ੍ਹੋ:  ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ

ਇਸ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੂਬੇ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਚੰਡੀਗੜ੍ਹ ਅਤੇ ਪੰਜਾਬ ਦੇ ਦਾਅਵੇ ਪ੍ਰਤੀ ਗੰਭੀਰਤਾ ਬਾਰੇ ਵੀ ਖ਼ੁਲਾਸਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਇਲਾਵਾ ਚੰਡੀਗੜ੍ਹ 'ਚ ਪੰਜਾਬ ਕਾਡਰ ਵਾਲੀਆਂ ਕਈ ਪੋਸਟਾਂ ਅਜੇ ਤੱਕ ਖਾਲੀ ਪਈਆਂ ਹਨ ਕਿਉਂਕਿ 'ਆਪ' ਸਰਕਾਰ ਨੇ ਉਨ੍ਹਾਂ ਲਈ ਨਵਾਂ ਪੈਨਲ ਹੀ ਨਹੀਂ ਭੇਜਿਆ। 

ਉਨ੍ਹਾਂ ਕਿਹਾ ਕਿ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਨੂੰ ਲੈ ਕੇ ਗੋਡੇ ਟੇਕੇ ਜਾ ਰਹੇ ਹਨ ਅਤੇ ਇਸ ਦੌਰਾਨ ਕੇਂਦਰ ਸਰਕਾਰ ਲਗਾਤਾਰ ਹਰਿਆਣਾ ਕਾਡਰ ਦੇ ਅਧਿਕਾਰੀਆਂ ਦੀ ਗਿਣਤੀ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੌਜੂਦਾ ਹੱਕਾਂ ਤੋਂ ਪਿੱਛੇ ਹਟਦੇ ਹੋਏ ਪੰਜਾਬ ਵਿਧਾਨ ਸਭਾ ਉੱਤੇ ਦਾਅਵੇ ਨੂੰ ਵੀ ਕਮਜ਼ੋਰ ਕਰਨ ਵਾਲੀ ਬਿਆਨਬਾਜ਼ੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ 'ਤੇ ਲਗਾਤਾਰ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਦਾ ਆ ਰਿਹਾ ਹੈ ਪਰ ਪੰਜਾਬ ਦੇ ਲੋਕ ਹੁਣ ਇਸ ਦੀ ਅਸਲੀਅਤ ਸਮਝ ਚੁੱਕੇ ਹਨ ਅਤੇ ਇਸ ਪੰਜਾਬ ਵਿਰੋਧੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਕਾਹਲੇ ਹਨ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News