ਮਜੀਠੀਆ ਨੇ CBI ਜਾਂਚ ਦੇ ਮੁੱਦੇ 'ਤੇ ਰਾਜਾ ਵੜਿੰਗ ਨੂੰ ਘੇਰਿਆ, 'ਯੂ-ਟਰਨ' ਲੈਣ ਦੇ ਲਾਏ ਇਲਜ਼ਾਮ
Thursday, Mar 26, 2026 - 04:26 PM (IST)
ਚੰਡੀਗੜ੍ਹ (ਵੈੱਬ ਡੈਸਕ)- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਡੀ. ਐੱਮ. ਗਗਨਦੀਪ ਰੰਧਾਵਾ ਦੀ ਮੌਤ ਦੇ ਮਾਮਲੇ 'ਚ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਬਿਕਰਮ ਮਜੀਠੀਆ ਨੇ ਵੜਿੰਗ ਦੇ ਬਦਲਦੇ ਰਵੱਈਏ 'ਤੇ ਸਵਾਲ ਚੁੱਕਦਿਆਂ ਕਿਹਾ ਕਿ "ਸਾਈਕਲ ਦਾ ਵੀ ਸਟੈਂਡ ਹੁੰਦਾ ਹੈ," ਪਰ ਰਾਜਾ ਵੜਿੰਗ ਆਪਣੀ ਗੱਲ ਤੋਂ ਵਾਰ-ਵਾਰ ਪਿੱਛੇ ਹਟ ਰਹੇ ਹਨ। ਮਜੀਠੀਆ ਨੇ ਟਵੀਟ ਰਾਹੀਂ ਸਵਾਲ ਕੀਤਾ ਕਿ ਰਾਜਾ ਵੜਿੰਗ ਇਹ ਸਪੱਸ਼ਟ ਕਰਨ ਕਿ ਉਨ੍ਹਾਂ ਨੇ ਪਹਿਲਾਂ ਕਿਸ ਦੇ ਨਿਰਦੇਸ਼ਾਂ 'ਤੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਸੀ ਅਤੇ ਹੁਣ ਉਹ ਇਸ ਤੋਂ 'ਯੂ-ਟਰਨ' ਕਿਉਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਪੰਜਾਬ ਗਗਨਦੀਪ ਰੰਧਾਵਾ ਦੀ ਮੌਤ 'ਤੇ ਸੋਗ ਮਨਾ ਰਿਹਾ ਸੀ, ਉਦੋਂ ਸਾਰੀਆਂ ਪਾਰਟੀਆਂ ਨੇ ਇਕਜੁੱਟ ਹੋ ਕੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਜਾਂਚ ਦੀ ਮੰਗ ਕੀਤੀ ਸੀ। ਹੁਣ ਪਹਿਲਾਂ ਵਿਰੋਧ ਕਰਨਾ ਅਤੇ ਫਿਰ ਸਮਰਥਨ ਦਾ ਦਾਅਵਾ ਕਰਨਾ ਇਕ ਵੱਡਾ ਵਿਰੋਧਾਭਾਸ ਹੈ ਜਿਸ ਦਾ ਸਪਸ਼ਟੀਕਰਨ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ: 'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ ਖ਼ਰਚਾ ਕਰ ਰਹੀ ਸਰਕਾਰ: ਸੁਖਬੀਰ ਬਾਦਲ

ਸੰਸਦ ਮੈਂਬਰਾਂ ਨੂੰ ਫਾਰਮਲ ਪੱਤਰ ਲਿਖਣ ਦੀ ਚੁਣੌਤੀ
ਅਕਾਲੀ ਆਗੂ ਨੇ ਰਾਜਾ ਵੜਿੰਗ ਨੂੰ ਸਿਰਫ਼ ਸੋਸ਼ਲ ਮੀਡੀਆ ਜਾਂ ਟਵੀਟਾਂ ਤੱਕ ਸੀਮਤ ਨਾ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਵੜਿੰਗ ਆਪਣੇ ਸਾਥੀ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸ਼ੇਰ ਸਿੰਘ ਘੁਬਾਇਆ ਰਾਹੀਂ ਕੇਂਦਰੀ ਜਾਂਚ ਦੀ ਮੰਗ ਕਰਨ ਲਈ ਇਕ ਰਸਮੀ ਪੱਤਰ ਜਾਰੀ ਕਰਨ।
ਇਹ ਵੀ ਪੜ੍ਹੋ: ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ, ਦੱਸਿਆ ਕਿਉਂ ਮੁਕਾਬਲੇ 'ਚ ਫੜਦੇ ਨੇ ਜਿਊਂਦਾ
ਆਮ ਆਦਮੀ ਪਾਰਟੀ 'ਤੇ ਵੀ ਸਾਧਿਆ ਨਿਸ਼ਾਨਾ
ਬਿਕਰਮ ਮਜੀਠੀਆ ਨੇ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 'ਤੇ ਵੀ ਹਮਲਾ ਕਰਦਿਆਂ ਕਿਹਾ ਕਿ ਉਹ ਮੁੱਦੇ ਤੋਂ ਧਿਆਨ ਭਟਕਾਉਣ ਲਈ ਵੱਖ-ਵੱਖ ਹੱਥਕੰਢੇ ਆਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਨਸਾਫ਼ ਦੀ ਲੜਾਈ ਲੜ ਰਿਹਾ ਹੈ ਅਤੇ ਰਾਜਨੀਤਿਕ ਆਗੂਆਂ ਨੂੰ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹੋ ਕੇ ਆਪਣੀ ਲੀਡਰਸ਼ਿਪ ਵਿਖਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ: 'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ: ਸੁਖਪਾਲ ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
