ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ

Friday, Jun 07, 2024 - 07:26 PM (IST)

ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ

ਚੰਡੀਗੜ੍ਹ : ਕੰਗਨਾ ਰੌਣਤ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ। ਮਜੀਠੀਆ ਨੇ ਕਿਹਾ ਹੈ ਕਿ ਉਹ ਕੁਲਵਿੰਦਰ ਕੌਰ ਦੇ ਜਜ਼ਬਾਤਾਂ ਅਤੇ ਭਾਵਨਾਵਾਂ ਦੀ ਕਦਰ ਕਰਦੇ ਹਨ ਅਤੇ ਹਰ ਤਰ੍ਹਾਂ ਨਾਲ ਕੁਲਵਿੰਦਰ ਕੌਰ ਨਾਲ ਖੜ੍ਹੇ ਹਨ। ਕਿਸਾਨਾਂ ਦੀ ਪੀੜ ਅਜੇ ਵੀ ਪੰਜਾਬੀਆਂ ਦੇ ਮਨ ਵਿਚ ਹੈ। ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਦਿੱਤੀਆਂ, ਪਰ ਕੰਗਨਾ ਰਣੌਤ ਨੇ ਖਾਸ ਕਰਕੇ ਪੰਜਾਬੀਆਂ ਅਤੇ ਔਰਤਾਂ ਵਿਰੁੱਧ ਜ਼ਹਿਰ ਉਗਲਿਆ। 

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਵਿਚ ਵੱਡਾ ਧਮਾਕਾ, ਇਆਲੀ ਨੇ ਪਾਰਟੀ ਤੋਂ ਕੀਤਾ ਕਿਨਾਰਾ

ਚੰਡੀਗੜ੍ਹ ਹਵਾਈ ਅੱਡੇ 'ਤੇ ਜੋ ਕੁਝ ਹੋਇਆ, ਉਹ ਪੰਜਾਬੀਆਂ ਦੇ ਕੰਗਨਾ ਰਾਣੌਤ ਖਿਲਾਫ਼ ਗੁੱਸੇ ਦਾ ਨਤੀਜਾ ਹੈ। ਹਾਲਾਂਕਿ ਮੈਂ ਕਿਸੇ ਵੀ ਰੂਪ ਵਿਚ ਹਿੰਸਾ ਦਾ ਸਮਰਥਨ ਨਹੀਂ ਕਰਦਾ ਪਰ ਅਸੀਂ ਵਾਰ-ਵਾਰ ਕਿਹਾ ਹੈ ਕਿ ਕਿਸਾਨ ਦੇਸ਼ ਨੂੰ ਭੋਜਨ ਮੁਹੱਈਆ ਕਰਵਾ ਰਹੇ ਹਨ ਅਤੇ ਉਨ੍ਹਾਂ ਦੇ ਪੁੱਤਰ, ਭਰਾ ਅਤੇ ਭੈਣਾਂ ਦੇਸ਼ ਦੀ ਸੁਰੱਖਿਆ ਲਈ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਇਹ ਜੋ ਕੁਝ ਹੋਇਆ ਹੈ ਉਹ ਹਕੂਮਤਾਂ ਵੱਲੋਂ ਕਿਸਾਨਾਂ ਅਤੇ ਦੇਸ਼ ਦੇ ਜਵਾਨਾਂ ਦੀ ਆਵਾਜ਼ ਸੁਣਨ ਤੋਂ ਇਨਕਾਰ ਕਰਨ ਦਾ ਨਤੀਜਾ ਹੈ।

ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਬਾਅਦ ਭਗਵੰਤ ਮਾਨ ਸਰਕਾਰ ਦਾ ਐਕਸ਼ਨ, ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ 

ਮਜੀਠੀਆ ਨੇ ਕਿਹਾ ਕਿ ਹਕੂਮਤਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਹ ਸਥਿਤੀ ਕਿਉਂ ਉੱਭਰੀ ਹੈ, ਜਿਸ ਨੇ ਕੁਲਵਿੰਦਰ ਕੌਰ ਨੂੰ ਇਸ ਤਰ੍ਹਾਂ ਦਾ ਕਦਮ ਚੁੱਕਣ ਲਈ ਮਜ਼ਬੂਰ ਕੀਤਾ। ਅੱਜ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ ਕਿ ਪੰਜਾਬੀ ਅੱਤਵਾਦੀ ਬਣ ਰਹੇ ਹਨ, ਸਾਨੂੰ ਇਸ ਤਰ੍ਹਾਂ ਦੇ ਬਿਆਨਾਂ ਤੋਂ ਬਚਣਾ ਚਾਹੀਦਾ ਹੈ ਜੋ ਕੜਵਾਹਟ ਦਾ ਮਾਹੌਲ ਬਣਾਉਂਦੇ ਹਨ। 

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਐਕਸ਼ਨ, ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਬਾਹਰ ਕੱਢਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News