'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ ਪੰਜਾਬ 'ਚੋਂ ਕੱਢੋ ਬਾਹਰ

Monday, Feb 09, 2026 - 05:48 PM (IST)

'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ ਪੰਜਾਬ 'ਚੋਂ ਕੱਢੋ ਬਾਹਰ

ਜਲੰਧਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਜਲੰਧਰ ਦੇ ਪੀ. ਏ. ਪੀ. ਚੌਕ ਪਹੁੰਚੇ। ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਿਵੇਂ ਹੀ ਮਜੀਠੀਆ ਪੀ. ਏ. ਪੀ. ਚੌਕ ਪਹੁੰਚੇ ਤਾਂ ਪੀ. ਏ. ਪੀ. ਚੌਕ "ਅਕਾਲੀ ਦਲ ਜ਼ਿੰਦਾਬਾਦ" ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਇਸ ਦੌਰਾਨ 'ਜਗ ਬਾਣੀ' ਨਾਲ ਖ਼ਾਸ਼ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਪੰਜਾਬ ਕੇਸਰੀ ਗਰੁੱਪ 'ਤੇ ਸਟੇਟ ਜੀ. ਐੱਸ. ਟੀ. ਵੱਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਬੋਲਦੇ ਹੋਏ ਕਿਹਾ ਕਿ ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ ਸਾਰੇ ਮਿਲ ਕੇ ਪੰਜਾਬ ਵਿਚ ਬਾਹਰ ਕੱਢੋ।

ਇਹ ਵੀ ਪੜ੍ਹੋ: ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ ਹੋਇਆ ਭਰਵਾਂ ਸਵਾਗਤ

ਉਨ੍ਹਾਂ ਕਿਹਾ ਕਿ ਜਿਹੜਾ ਹੱਕ-ਸੱਚ ਦਬੇਗਾ, ਉਹਦੇ ਨਾਲ ਹਰ ਪੰਜਾਬੀ ਟਕਰਾਏਗਾ, ਭਾਵੇਂ ਉਹ ਭਗਵੰਤ ਮਾਨ ਹੋਵੇ ਜਾਂ ਅਰਵਿੰਦ ਕੇਜਰੀਵਾਲ। ਇਹ ਪੰਜਾਬ ਕੇਸਰੀ ਦੇ ਗਰੁੱਪ ਲਈ ਵੀ ਲੜਾਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਕੇਸਰੀ ਦੇ ਗਰੁੱਪ ਨੂੰ ਦਬਾਇਆ ਜਾ ਰਿਹਾ ਹੈ, ਉਸੇ ਤਰ੍ਹਾਂ ਹਰ ਇਕ ਜਿਹੜਾ ਵੀ ਸੱਚ ਦੀ ਆਵਾਜ਼ ਨੂੰ ਚੁੱਕਦਾ ਹੈ, ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਕਰਕੇ ਸਾਰਿਆਂ ਨੂੰ ਇਕੱਠੇ ਹੋ ਕੇ ਦਿੱਲੀ ਵਾਲਿਆਂ ਨੂੰ ਪੰਜਾਬ ਵਿਚੋਂ ਬਾਹਰ ਕੱਢਣਾ ਚਾਹੀਦਾ ਹੈ। 

ਉਥੇ ਹੀ ਪੰਜਾਬ ਦੀ ਲਾਅ ਐਂਡ ਆਰਡਰ 'ਤੇ ਬੋਲਦੇ ਹੋਏ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਰਜਕਾਰੀ ਡੀ. ਜੀ. ਪੀ. ਪੰਜਾਬ ਨੂੰ ਨਹੀਂ ਸਾਂਭ ਸਕਦੇ, ਡੀ.ਜੀ.ਪੀ. ਸਿਰਫ਼ ਆਪਣੀ ਕੁਰਸੀ ਹੀ ਸੰਭਾਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਇਕੱਠੇ ਹੋ ਕੇ ਪੰਜਾਬ ਨੂੰ ਬਚਾਉਣ ਦੀ ਅਪੀਲ ਵੀ ਕੀਤੀ। 

ਇਹ ਵੀ ਪੜ੍ਹੋ: ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ, ਫ਼ੈਸਲਾ ਪੰਜਾਬੀ ਆਪ ਕਰਨਗੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News