Breaking: ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ’ਚੋਂ ਬਾਹਰ ਆਏ ਬਿਕਰਮ ਮਜੀਠੀਆ

Wednesday, Aug 10, 2022 - 06:57 PM (IST)

Breaking: ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ’ਚੋਂ ਬਾਹਰ ਆਏ ਬਿਕਰਮ ਮਜੀਠੀਆ

ਪਟਿਆਲਾ : ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ। ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਜੇਲ੍ਹ ’ਚੋਂ ਬਾਹਰ ਆ ਗਏ ਹਨ। ਮਜੀਠੀਆ ਦੇ ਜੇਲ੍ਹ ’ਚੋਂ ਬਾਹਰ ਆਉਣ ’ਤੇ ਵੱਡੀ ਗਿਣਤੀ 'ਚ ਉਨ੍ਹਾਂ ਦੇ ਸਮਰਥਕਾਂ ਅਤੇ ਅਕਾਲੀ ਵਰਕਰਾਂ ਨੇ ਮਜੀਠੀਆ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ : PAU ਨੂੰ ਅਜੇ ਤੱਕ ਕਿਉਂ ਨਹੀਂ ਮਿਲਿਆ VC, ਬਾਰੇ ਮੰਤਰੀ ਧਾਲੀਵਾਲ ਨੇ ਦਿੱਤਾ ਇਹ ਜਵਾਬ (ਵੀਡੀਓ)

ਹਾਈਕੋਰਟ ਵੱਲੋਂ ਮਜੀਠੀਆ ਨੂੰ ਇਹ ਜ਼ਮਾਨਤ ਸ਼ਰਤਾਂ ਦੇ ਆਧਾਰ ’ਤੇ ਦਿੱਤੀ ਗਈਹੈ। ਸ਼ਰਤਾਂ 'ਚ ਹਾਈਕੋਰਟ ਨੇ ਉਨ੍ਹਾਂ ਨੂੰ 2 ਲੱਖ ਰੁਪਏ ਦਾ ਬਾਂਡ ਭਰਨ ਲਈ ਕਿਹਾ ਹੈ। ਦੂਜੀ ਸ਼ਰਤ ਵਿੱਚ ਸਾਫ ਆਖਿਆ ਗਿਆ ਹੈ ਕਿ ਉਹ ਆਪਣਾ ਪਾਸਪੋਰਟ ਜਾਂਚ ਏਜੰਸੀ ਕੋਲ ਜਮ੍ਹਾ ਕਰਵਾਉਣਗੇ ਅਤੇ ਹਾਈਕੋਰਟ ਦੀ ਇਜਾਜ਼ਤ ਤੋਂ ਬਿਨਾਂ ਵਿਦੇਸ਼ ਨਹੀਂ ਜਾ ਸਕਦੇ। ਇਸ ਤੋਂ ਇਲਾਵਾ ਉਹ ਕੇਸ ਦੇ ਸਬੂਤਾਂ ਨਾਲ ਛੇੜਖਾਨੀ ਨਹੀਂ ਕਰਨਗੇ। ਉਹ ਨਿਸ਼ਚਿਤ ਤਾਰੀਖ਼ ’ਤੇ ਮੁਕੱਦਮਾ ਅਦਾਲਤ ਵਿੱਚ ਹਾਜ਼ਰ ਹੋਣਗੇ। ਅੱਗੇ ਹਾਈਕੋਰਟ ਨੇ ਕਿਹਾ ਹੈ ਕਿ ਜਿਸ ਤਰੀਕੇ ਦੇ ਦੋਸ਼ ਉਨ੍ਹਾਂ ’ਤੇ ਲੱਗੇ ਹਨ, ਉਸ ਤਰੀਕੇ ਦਾ ਗੁਨਾਹ ਨਹੀਂ ਕਰਨਗੇ ਅਤੇ ਉਹ ਕੇਸ ਦੇ ਕਿਸੇ ਵੀ ਗਵਾਹ ਜਾਂ ਕੇਸ ਨਾਲ ਸਬੰਧਿਤ ਪੁਲਸ ਮੁਲਾਜ਼ਮਾਂ ਨੂੰ ਧਮਕਾਉਣਗੇ ਨਹੀਂ ਜਾਂ ਡਰਾਵਾ ਨਹੀਂ ਦੇਣਗੇ।

ਇਹ ਵੀ ਪੜ੍ਹੋ : ਗੰਨੇ ਦੇ ਬਕਾਏ ਨੂੰ ਲੈ ਕੇ ਕਿਸਾਨਾਂ ਵੱਲੋਂ ਲਾਏ ਧਰਨੇ ਬਾਰੇ ਖੁੱਲ੍ਹ ਕੇ ਬੋਲੇ ਮੰਤਰੀ ਕੁਲਦੀਪ ਧਾਲੀਵਾਲ, ਜਾਣੋ ਕੀ ਕਿਹਾ

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਬੀਤੇ ਵਰ੍ਹੇ 20 ਦਸੰਬਰ ਨੂੰ ਮਜੀਠੀਆ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੋਹਾਲੀ 'ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਦੇ ਚੋਣ ਲੜਨ ਤੱਕ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਸੀ। ਮਜੀਠੀਆ ਨੇ ਵੋਟਿੰਗ ਤੋਂ ਬਾਅਦ 24 ਫਰਵਰੀ ਨੂੰ ਮੋਹਾਲੀ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। 10 ਮਾਰਚ ਨੂੰ ਚੋਣ ਨਤੀਜੇ ਆਉਣ ’ਤੇ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰ ਗਏ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News