ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਪੱਸ਼ਟੀਕਰਨ ਦੇਣ ਪਹੁੰਚੇ ਬਿਕਰਮ ਮਜੀਠੀਆ

Thursday, Sep 05, 2024 - 06:25 PM (IST)

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਪੱਸ਼ਟੀਕਰਨ ਦੇਣ ਪਹੁੰਚੇ ਬਿਕਰਮ ਮਜੀਠੀਆ

ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਪੁੱਜੇ। ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਪੱਤਰਕਾਰ ਨਾਲ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹਨ, ਇਸੇ ਲਈ ਆਪਣਾ ਸਪੱਸ਼ਟੀਕਰਨ ਨਿੱਜੀ ਤੌਰ ’ਤੇ ਦੇਣ ਲਈਪੁੱਜੇ ਹਨ। 

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਵੱਡੀ ਖ਼ਬਰ, ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਗੱਲਾਂ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਬੀਤੀ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸ ਦੇ ਨਾਲ ਅਕਾਲੀ ਸਰਕਾਰਾਂ ਸਮੇਂ ਕੈਬਨਿਟ ਮੰਤਰੀ ਰਹੇ ਅਕਾਲੀ ਆਗੂਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਸਨ। ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦੇ ਚੁੱਕੇ ਹਨ। 

ਇਹ ਵੀ ਪੜ੍ਹੋ : ਜਿਸ ਧੀ ਦੇ ਵਿਆਹ ਦੇ ਕਰ ਰਹੇ ਸੀ ਚਾਅ ਉਸ ਨੂੰ ਚਿਤਾ 'ਤੇ ਦੇਖ ਨਿਕਲੀਆਂ ਧਾਹਾਂ, ਦੋ ਭਰਾਵਾਂ ਸਣੇ ਹੋਇਆ ਸਸਕਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News