ਪਿਓ-ਪੁੱਤ ਦਾ ਖ਼ੁਦਕੁਸ਼ੀ ਨੋਟ ਲੈ ਕੇ ਵਿਧਾਨ ਸਭਾ ਪਹੁੰਚੇ ਮਜੀਠੀਆ, ਕੈਪਟਨ ਤੇ ਜਾਖੜ ’ਤੇ ਮੰਗੀ ਕਾਰਵਾਈ

03/02/2021 8:07:19 PM

ਚੰਡੀਗੜ੍ਹ - ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਵਿਧਾਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ’ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਦਰਅਸਲ ਬੀਤੇ ਦਿਨੀਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਧੀਨ ਆਉਂਦੇ ਦਸੂਹਾ ਵਿਖੇ ਪਿਓ-ਪੁੱਤ ਵਲੋਂ ਆਤਮ ਹੱਤਿਆ ਕਰ ਲਈ ਗਈ ਸੀ। ਇਸ ਦੌਰਾਨ ਦੋਵਾਂ ਵਲੋਂ ਇਕ ਖ਼ੁਦਕੁਸ਼ੀ ਨੋਟ ਵੀ ਲਿਖਿਆ ਗਿਆ ਸੀ, ਜਿਸ ਵਿਚ ਉਨ੍ਹਾਂ ਖੁਦਕੁਸ਼ੀ ਦਾ ਕਾਰਣ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਅਤੇ ਪੰਜਾਬ ਸਰਕਾਰ ਵਲੋਂ ਕਰਜ਼ਾ ਮੁਆਫ਼ ਨਾ ਕਰਨ ਨੂੰ ਦੱਸਿਆ ਸੀ।

ਇਹ ਵੀ ਪੜ੍ਹੋ : ਦੀਪ ਸਿੱਧੂ ਦੇ ਮੁੱਦੇ ’ਤੇ ਮਜੀਠੀਆ ਅਤੇ ਸਿਰਸਾ ਆਹਮੋ-ਸਾਹਮਣੇ

ਅੱਜ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਦੌਰਾਨ ਮਜੀਠੀਆ ਮ੍ਰਿਤਕ ਪਿਓ-ਪੁੱਤ ਵਲੋਂ ਲਿਖਿਆ ਖ਼ੁਦਕੁਸ਼ੀ ਨੋਟ ਲੈ ਕੇ ਪਹੁੰਚੇ ਹੋਏ ਸਨ। ਮਜੀਠੀਆ ਨੇ ਇਸ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਸ਼ਾਂਤ ਕਿਸ਼ੋਰ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਨਿਯੁਕਤ

Gurminder Singh

This news is Content Editor Gurminder Singh