ਅਹਿਮ ਖ਼ਬਰ : ਮੋਹਾਲੀ ਦੀ ਅਦਾਲਤ ''ਚ ਅੱਜ ਸਰੰਡਰ ਕਰ ਸਕਦੇ ਨੇ ''ਬਿਕਰਮ ਮਜੀਠੀਆ''

Wednesday, Feb 23, 2022 - 09:55 AM (IST)

ਮੋਹਾਲੀ : ਡਰੱਗਜ਼ ਕੇਸ 'ਚ ਜ਼ਮਾਨਤ 'ਤੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਦੀ ਅਦਾਲਤ 'ਚ ਸਰੰਡਰ ਕਰ ਸਕਦੇ ਹਨ ਕਿਉਂਕਿ ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਮਿਲੀ ਰਾਹਤ ਅੱਜ ਖ਼ਤਮ ਹੋ ਰਹੀ ਹੈ। ਸਰੰਡਰ ਕਰਨ ਮਗਰੋਂ ਮਜੀਠੀਆ ਪੱਕੀ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਸਕਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਬਲੈਕ ਆਊਟ ਦਾ ਖ਼ਤਰਾ! ਕਈ ਸੈਕਟਰਾਂ 'ਚ ਗੁੱਲ ਹੋਈ ਬਿਜਲੀ

ਦੱਸਣਯੋਗ ਹੈ ਕਿ ਮਜੀਠੀਆ ਖ਼ਿਲਾਫ਼ ਮੋਹਾਲੀ ਦੀ ਬ੍ਰਾਂਚ 'ਚ ਅੰਤਰਰਾਸ਼ਟਰੀ ਡਰੱਗ ਤਸਕਰਾਂ ਨਾਲ ਗੰਢ-ਤੁੱਪ ਦਾ ਦੋਸ਼ ਹੈ। ਇਸ ਮਾਮਲੇ 'ਚ ਜ਼ਮਾਨਤ ਨਾ ਮਿਲਣ 'ਤੇ ਸੁਪਰੀਮ ਕੋਰਟ ਨੇ ਚੋਣ ਲੜਨ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਸੀ ਤਾਂ ਜੋ ਉਹ ਵਿਧਾਨ ਸਭਾ ਚੋਣਾਂ ਲੜ ਸਕਣ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਸਰਕਾਰ ਜਿਸ ਮਰਜ਼ੀ ਪਾਰਟੀ ਦੀ ਬਣੇ, ਇਸ ਖੇਤਰ ਤੋਂ ਹੋਵੇਗਾ ਅਗਲਾ 'ਮੁੱਖ ਮੰਤਰੀ'
ਮਜੀਠੀਆ ਨੇ ਕੀਤਾ ਸੀ ਸੁਪਰੀਮ ਕੋਰਟ ਦਾ ਰੁਖ
ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਅਦਾਲਤ 'ਚ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ, ਜੋ ਖਾਰਜ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ 'ਬਲੈਕ ਆਊਟ' ਕਾਰਨ ਮਚੀ ਤੜਥੱਲੀ, ਬਿਜਲੀ ਮਗਰੋਂ ਪਾਣੀ ਤੋਂ ਵੀ ਔਖੋ ਹੋਏ ਲੋਕ

ਇੱਥੇ ਕੁੱਝ ਦਿਨਾਂ ਦੀ ਅੰਤਰਿਮ ਰਾਹਤ ਮਿਲਣ ਮਗਰੋਂ ਉਨ੍ਹਾਂ ਦੀ ਪਟੀਸ਼ਨ ਖਾਰਜ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ 24 ਫਰਵਰੀ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਸੀ, ਜਿਸ ਦੀ ਮਿਆਦ ਦਾ ਅੱਜ ਆਖ਼ਰੀ ਦਿਨ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News