ਅਹਿਮ ਖ਼ਬਰ : ਅਕਾਲੀ ਆਗੂ 'ਬਿਕਰਮ ਮਜੀਠੀਆ' ਦੀ ਸੁਪਰੀਮ ਕੋਰਟ 'ਚ ਸੁਣਵਾਈ ਅੱਜ

Monday, Apr 04, 2022 - 08:54 AM (IST)

ਅਹਿਮ ਖ਼ਬਰ : ਅਕਾਲੀ ਆਗੂ 'ਬਿਕਰਮ ਮਜੀਠੀਆ' ਦੀ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਮੋਹਾਲੀ : ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੋਹਾਲੀ 'ਚ ਦਰਜ ਨਸ਼ਿਆਂ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਮਜੀਠੀਆ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਨੂੰ ਅਜੇ ਜ਼ਮਾਨਤ ਨਹੀਂ ਮਿਲੀ ਹੈ। ਮਜੀਠੀਆ ਦਾ ਦੋਸ਼ ਹੈ ਕਿ ਚੋਣਾਂ ਕਾਰਨ ਉਨ੍ਹਾਂ ਨੂੰ ਫਸਾਉਣ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਚਿੱਪ ਵਾਲੇ ਬਿਜਲੀ ਮੀਟਰਾਂ 'ਤੇ ਕਿਸਾਨਾਂ ਦਾ ਭਾਰੀ ਹੰਗਾਮਾ, ਉਖਾੜ ਕੇ ਸਪਲਾਈ ਲਈ ਜੋੜੀਆਂ ਸਿੱਧੀਆਂ ਤਾਰਾਂ

ਇਸ ਵਿੱਚ ਮਜੀਠੀਆ ਨੇ ਨਵਜੋਤ ਸਿੱਧੂ, ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦੇ ਵੀ ਬਿਆਨ ਕੇਸ ‘ਚ ਨਾਲ ਲਗਾਏ ਹਨ। ਜ਼ਿਕਰਯੋਗ ਹੈ ਕਿ ਜਦੋਂ ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ ਹੋਇਆ ਤਾਂ ਉਨ੍ਹਾਂ ਨੇ ਪਹਿਲਾਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ। ਮੋਹਾਲੀ ਅਦਾਲਤ ਤੋਂ ਬਾਅਦ ਉਨ੍ਹਾਂ ਦੀ ਅਰਜ਼ੀ ਨੂੰ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਵੀ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਗੰਨਮੈਨ ਤੋਂ ਬੈਂਕ ਦਾ ਸਫ਼ਰ ਸ਼ੁਰੂ ਕਰਨ ਵਾਲਾ ਬਣਿਆ 'ਮੈਨੇਜਰ', ਮਿਹਨਤ ਤੇ ਲਗਨ ਦੀ ਸਭ ਨੇ ਕੀਤੀ ਤਾਰੀਫ਼

ਸੁਪਰੀਮ ਕੋਰਟ ਨੇ ਯਕੀਨੀ ਤੌਰ 'ਤੇ ਉਸ ਨੂੰ ਚੋਣ ਲੜਨ ਤੱਕ ਰਾਹਤ ਦਿੱਤੀ ਸੀ। ਇਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੋਹਾਲੀ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਸੀ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਪਰ ਕੇਸ ਵਿੱਚ ਲੱਗੀਆਂ ਧਾਰਾਵਾਂ ਕਾਰਨ ਹੇਠਲੀ ਅਦਾਲਤ ਤੋਂ ਜ਼ਮਾਨਤ ਨਹੀਂ ਮਿਲ ਸਕੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News