ਵੱਡੀ ਖ਼ਬਰ : ਬਿਕਰਮ ਮਜੀਠੀਆ ਨੇ ਕਬੂਲੀ ਸਿੱਧੂ ਦੀ ਚੁਣੌਤੀ, ਸਿਰਫ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ (ਵੀਡੀਓ)

02/01/2022 5:26:55 PM

ਅੰਮ੍ਰਿਤਸਰ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਦੀ ਚੁਣੌਤੀ ਕਬੂਲਦਿਆਂ ਸਿਰਫ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ। ਮਜੀਠੀਆ ਹੁਣ ਇਕੋ ਸੀਟ ਅੰਮ੍ਰਿਤਸਰ ਪੂਰਬੀ ਤੋਂ ਹੀ ਸਿੱਧੂ ਦੇ ਖ਼ਿਲਾਫ਼ ਚੋਣ ਮੈਦਾਨ ’ਚ ਹੋਣਗੇ। ਇਸ ਮੌਕੇ ਮਜੀਠੀਆ ਨੇ ਭਾਵੁਕ ਹੁੰਦਿਆਂ ਮਜੀਠਾ ਹਲਕਾ ਛੱਡਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਵਜੋਤ ਸਿੱਧੂ ਨੇ ਮਜੀਠੀਆ ਨੂੰ ਚੁਣੌਤੀ ਦਿੰਦਿਆਂ ਕਿਹਾ ਸੀ ਕਿ ਉਹ ਇਕ ਸੀਟ ਤੋਂ ਚੋਣ ਲੜ ਕੇ ਦਿਖਾਉਣ। ਮਜੀਠੀਆ ਦੀ ਥਾਂ ਹੁਣ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।

 
ਸਿੱਧੂ ਖਿਲਾਫ ਚੋਣ ਲੜਨ 'ਤੇ ਮਜੀਠੀਆ ਕਰ ਰਹੇ ਵੱਡਾ ਐਲਾਨ

ਸਿੱਧੂ ਖਿਲਾਫ ਚੋਣ ਲੜਨ 'ਤੇ ਮਜੀਠੀਆ ਕਰ ਰਹੇ ਵੱਡਾ ਐਲਾਨ #BIKRAMMAMJITHIA #LATESTUPATES #ELECTIONS #PUNJABELECTIONS #NAVJOTSINGHSIDHU

Posted by JagBani on Tuesday, February 1, 2022

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਹਮਲੇ ਦਾ ਬਿਕਰਮ ਮਜੀਠੀਆ ਨੇ ਦਿੱਤਾ ਠੋਕਵਾਂ ਜਵਾਬ (ਵੀਡੀਓ)

ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਵੱਲੋਂ ਬੀਤੇ ਦਿਨ ਵਿਧਾਨ ਸਭਾ ਹਲਕਾ ਮਜੀਠਾ ਤੋਂ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਇਹ ਸਾਫ਼ ਹੋ ਗਿਆ ਸੀ ਕਿ ਮਜੀਠੀਆ ਹੁਣ ਮਜੀਠਾ ਤੋਂ ਚੋਣ ਨਹੀਂ ਲੜਨਗੇ। ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਗਨੀਵ ਮਜੀਠੀਆ ਨੇ ਪੱਤਰਕਾਰਾਂ ਤੋਂ ਦੂਰੀ ਬਣਾਈ ਰੱਖੀ ਸੀ ਤੇ ਉਹ ਆਪਣੀ ਕਾਰ ’ਚ ਬੈਠ ਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਬਿਨਾਂ ਹੀ ਚਲੇ ਗਏ ਸਨ। ਅੱਜ ਮਜੀਠੀਆ ਨੇ ਉਨ੍ਹਾਂ ਦੇ ਮਜੀਠਾ ਹਲਕਾ ਛੱਡਣ ਤੇ ਉਨ੍ਹਾਂ ਦੀ ਪਤਨੀ ਦੇ ੳੁਥੋਂ ਚੋਣ ਲੜਨ ਦਾ ਐਲਾਨ ਕੀਤਾ। ਨਵਜੋਤ ਸਿੰਘ ਤੇ ਬਿਕਰਮ ਮਜੀਠੀਆ ਦਰਮਿਆਨ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਹੌਟ ਸੀਟ ਬਣ ਗਈ ਹੈ ਤੇ ਇਸ ’ਤੇ ਸਾਰਿਆਂ ਦੀਆਂ ਨਜ਼ਰਾਂ ਹੋਣਗੀਆਂ। 


Manoj

Content Editor

Related News