ਬਿਕਰਮ ਮਜੀਠੀਆ ਨੇ ਕੈਬਨਿਟ ਮੰਤਰੀ ਸਰਾਰੀ ਦੀ ਵਾਇਰਲ ਆਡੀਓ ਟੇਪ ਦੀ CBI ਜਾਂਚ ਦੀ ਕੀਤੀ ਮੰਗ

Monday, Sep 12, 2022 - 05:45 PM (IST)

ਚੰਡੀਗੜ੍ਹ (ਬਿਊਰੋ) : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀ ਸਰਾਰੀ ਦੀ ਆਪਣੇ ਓ. ਐੱਸ. ਡੀ. ਨਾਲ ਹੋਈ ਗੱਲਬਾਤ ਦੀ ਆਡੀਓ ਟੇਪ ਬਾਰੇ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੰਤਰੀ ਕੁਝ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕੋਲੋਂ ਫਿਰੌਤੀ ਦੀ ਰਕਮ ਹਾਸਲ ਕਰਨ ਦੀ ਯੋਜਨਾ ’ਤੇ ਚਰਚਾ ਕਰਦੇ ਫੜੇ ਗਏ ਹਨ। ਉਨ੍ਹਾਂ ਕਿਹਾ ਕਿ ਓ. ਐੱਸ. ਡੀ. ਨੇ ਖ਼ੁਦ ਇਹ ਗੱਲ ਆਖੀ ਹੈ ਕਿ ਇਹ ਆਡੀਓ ਟੇਪ ਅਸਲੀ ਹੈ ਅਤੇ ਇਹ ਹੁਣ ਸਰਕਾਰ ਦੇ ਹੱਥ ਹੈ ਕਿ ਉਹ ਸਰਾਰੀ ਖ਼ਿਲਾਫ਼ ਦੋਸ਼ਾਂ ਵਾਲੀ ਇਹ ਟੇਪ ਸੀ. ਬੀ. ਆਈ. ਨੂੰ ਸੌਂਪ ਕੇ ਇਸ ਦੀ ਡੂੰਘਾਈ ਨਾਲ ਜਾਂਚ ਕਰਵਾਉਂਦੀ ਹੈ ਜਾਂ ਨਹੀਂ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਇਕ ਲੱਖ ਖੇਤੀ ਟਿਊਬਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਸਰਾਰੀ ਦੇ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਵਿਜੇ ਕੁਮਾਰ ਸਿੰਗਲਾ ਦੇ ਮਾਮਲੇ ਵਿਚ ਮੁੱਖ ਮੰਤਰੀ ਨੇ ਇਹ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਉਹ ਵੀਡੀਓ ਵੇਖੀ ਹੈ, ਜਿਸ ਤੋਂ ਸਿੰਗਲਾ ਦੋਸ਼ੀ ਸਾਬਤ ਹੁੰਦੇ ਹਨ ਤੇ ਇਸੇ ਲਈ ਉਹ ਉਨ੍ਹਾਂ ਨੂੰ ਬਰਖ਼ਾਸਤ ਕਰ ਰਹੇ ਹਨ ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। ਅਕਾਲੀ ਆਗੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮੁੱਖ ਮੰਤਰੀ ਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੋਗਲੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ’ਚ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਰੇਕੀ ਕਰਨ ਵਾਲਾ ਕੇਕੜੇ ਦਾ ਭਰਾ ਕਾਬੂ (ਵੀਡੀਓ)

ਉਨ੍ਹਾਂ ਮੰਗ ਕੀਤੀ ਕਿ ਸਰਾਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਨੇ ਵਿਜੇ ਸਿੰਗਲਾ ਦੇ ਮਾਮਲੇ ’ਚ ਯੂ ਟਰਨ ਮਾਰ ਲਿਆ ਹੈ ਤੇ ਹੁਣ ਸਾਬਕਾ ਮੰਤਰੀ ਜਿਨ੍ਹਾਂ ਨੂੰ ਪਹਿਲਾਂ ਆਪਣੇ ਤੋਂ ਦੂਰ ਕਰ ਦਿੱਤਾ ਗਿਆ ਸੀ, ਪਾਰਟੀ ਦੀਆਂ ਸਾਰੀਆਂ ਮੀਟਿੰਗਾਂ ’ਚ ਨਿਯਮਿਤ ਵੇਖੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਵੀਡੀਓ ਦੇ ਆਧਾਰ ’ਤੇ ਉਨ੍ਹਾਂ ਨੂੰ ਬਰਖ਼ਾਸਤ ਕੀਤਾ ਗਿਆ ਸੀ, ਉਹ ਹਾਲੇ ਤੱਕ ਅਦਾਲਤ ’ਚ ਪੇਸ਼ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕੇਸ ਵਿਚ ਅਜੇ ਤੱਕ ਚਾਰਜਸ਼ੀਟ ਵੀ ਦਾਇਰ ਨਹੀਂ ਕੀਤੀ ਗਈ। ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਾਰੀ ਗ਼ੈਰ-ਕਾਨੂੰਨੀ ਮਾਈਨਿੰਗ ’ਚ ਸ਼ਾਮਲ ਹਨ ਤੇ ਇਹ ਖ਼ੁਲਾਸਾ ਜਨਤਕ ਹੈ ਪਰ ‘ਆਪ’ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਕ ਸਵਾਲ ਦੇ ਜਵਾਬ ’ਚ ਮਜੀਠੀਆ ਨੇ ਕਿਹਾ ਕਿ ਸਰਕਾਰ ਉਨ੍ਹਾਂ ਦਾ ਬਚਾਅ ਕਰਨ ਲਈ ਪੱਬਾਂ ਭਾਰ ਹੈ, ਜਿਨ੍ਹਾਂ ਨੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਜਨਤਕ ਤੌਰ ’ਤੇ ਪ੍ਰਚਾਰ ਕੀਤਾ ਸੀ।

ਇਹ ਵੀ ਪੜ੍ਹੋ : ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰ ਕੀਤੇ ਕਾਬੂ 

ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਮਰਹੂਮ ਗਾਇਕ ਦੀ ਮਾਂ ਦੀ ਜ਼ੋਰਦਾਰ ਮੰਗ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਸੂਰਵਾਰਾਂ ’ਚ ਮੀਡੀਆ ਡਾਇਰੈਕਟਰ ਬਲਦੇਵ ਪੰਨੂ ਤੇ ਕੋਆਰਡੀਨੇਟਰ ਆਯੂਸ਼ੀ ਵੀ ਸ਼ਾਮਲ ਹਨ। ਮੀਡੀਆ ਦੇ ਇਕ ਹੋਰ ਸਵਾਲ ਦੇ ਜਵਾਬ ’ਚ ਮਜੀਠੀਆ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਹ ਸਰਕਾਰ ਅਮਨ-ਕਾਨੂੰਨ ਵਿਵਸਥਾ ਕਾਇਮ ਰੱਖਣ ’ਚ ਨਾਕਾਮ ਹੋ ਗਈ ਹੈ ਤੇ ਇਸੇ ਕਾਰਨ ਐੱਨ. ਆਈ. ਏ. ਨੇ ਸੂਬੇ ’ਚ ਛਾਪੇਮਾਰੀ ਕਰ ਕੇ ਜਿਨ੍ਹਾਂ ਦੇ ਗੈਂਗਸਟਰਾਂ ਨਾਲ ਸੰਬੰਧ ਹਨ, ਉਨ੍ਹਾਂ ਨੂੰ ਨਿਸ਼ਾਨੇ ’ਤੇ ਲਿਆ ਹੈ।


 


Manoj

Content Editor

Related News