"ਦੇਸ਼ ਦਾ ਮਾਣ ਵਧਾਉਣ ਲਈ ਧੰਨਵਾਦ": ਟੀਮ ਇੰਡੀਆ ਦੀ ਇਤਿਹਾਸਕ ਜਿੱਤ ''ਤੇ ਬਿਕਰਮ ਮਜੀਠੀਆ ਨੇ ਜਤਾਈ ਖੁਸ਼ੀ

Monday, Mar 09, 2026 - 02:36 AM (IST)

"ਦੇਸ਼ ਦਾ ਮਾਣ ਵਧਾਉਣ ਲਈ ਧੰਨਵਾਦ": ਟੀਮ ਇੰਡੀਆ ਦੀ ਇਤਿਹਾਸਕ ਜਿੱਤ ''ਤੇ ਬਿਕਰਮ ਮਜੀਠੀਆ ਨੇ ਜਤਾਈ ਖੁਸ਼ੀ

ਚੰਡੀਗੜ੍ਹ : ਭਾਰਤੀ ਕ੍ਰਿਕਟ ਟੀਮ ਵੱਲੋਂ ਆਈਸੀਸੀ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਦੇਸ਼ ਭਰ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਇਤਿਹਾਸਕ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟੀਮ ਇੰਡੀਆ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਹੈ।

ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀਂ ਟੀਮ ਦੀ ਸ਼ਲਾਘਾ ਕਰਦਿਆਂ ਇਸ ਜਿੱਤ ਨੂੰ ਭਾਰਤ ਲਈ ਇੱਕ ਇਤਿਹਾਸਕ ਪ੍ਰਾਪਤੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਸਫ਼ਲਤਾ ਮੈਦਾਨ 'ਤੇ ਟੀਮ ਦੀ ਸਖ਼ਤ ਮਿਹਨਤ, ਲਚਕਤਾ (resilience) ਅਤੇ ਮਜ਼ਬੂਤ ਏਕਤਾ ਦਾ ਨਤੀਜਾ ਹੈ। ਉਨ੍ਹਾਂ ਨੇ ਟੀਮ ਇੰਡੀਆ ਨੂੰ ਦੇਸ਼ ਦਾ ਮਾਣ ਵਧਾਉਣ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਅੱਜ ਇਹ ਮਾਣਮੱਤਾ ਪਲ ਪੂਰਾ ਦੇਸ਼ ਮਨਾ ਰਿਹਾ ਹੈ।
 


author

Inder Prajapati

Content Editor

Related News