ਕਿਸਾਨਾਂ ਨਾਲ ਸੰਵਾਦ ਦੌਰਾਨ ਬਿਕਰਮ ਮਜੀਠੀਆ ਨੇ ਦਿੱਤੇ ਸੁਆਲਾਂ ਦੇ ਜੁਆਬ (ਵੀਡੀਓ)

Wednesday, Sep 01, 2021 - 05:25 PM (IST)

ਅੰਮ੍ਰਿਤਸਰ/ਚੰਡੀਗੜ੍ਹ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਕਿਸਾਨਾਂ ਨਾਲ ਸੰਵਾਦ ਦੌਰਾਨ ਇਹ ਭਰੋਸਾ ਦਿਵਾਇਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਜਾਬ ਦੀ ਕਿਸਾਨੀ ਦੀ ਗੱਲ ਕੀਤੀ ਹੈ ਤੇ ਹਮੇਸ਼ਾ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਨਾਲ ਮੱਥਾ ਲਾਈ ਬੈਠੇ ਹਨ ਤੇ ਅਸੀਂ ਇਸ ਲੜਾਈ ਵਿੱਚ ਉਨ੍ਹਾਂ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਅੱਜ ਦੀ ਲੜਾਈ ਸਿਰਫ਼ ਤੇ ਸਿਰਫ਼ ਕਾਲੇ ਕਾਨੂੰਨਾਂ ਦੀ ਹੈ ਅਤੇ ਇਹ ਹੀ ਕਿਸਾਨੀ ਦਾ ਸਭ ਤੋਂ ਵੱਡਾ ਮੁੱਦਾ ਹੈ।

ਇਹ ਵੀ ਪੜ੍ਹੋ : ਪੰਜ ਪਿਆਰਿਆਂ ਵਾਲੇ ਬਿਆਨ ’ਤੇ ਵਿਵਾਦ ਭਖਣ ਮਗਰੋਂ ਹਰੀਸ਼ ਰਾਵਤ ਨੇ ਮੰਗੀ ਮੁਆਫ਼ੀ

ਬਿਕਰਮ ਸਿੰਘ ਮਜੀਠੀਆ ਨੇ ਇਸ ਮੌਕੇ ਕਾਂਗਰਸ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ’ਚ ਵਾਅਦੇ ਕੀਤੇ ਸਨ ਕਿ ਜਿੰਨੇ ਵੀ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ ਉਨ੍ਹਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਅਤੇ ਨੌਕਰੀ ਦਵਾਂਗੇ ਪਰ ਅਜਿਹਾ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਹਮੇਸ਼ਾ ਹੀ ਕਿਸਾਨ ਪੱਖੀ ਕੰਮ ਕੀਤੇ ਹਨ ਤੇ ਅੱਗੇ ਵੀ ਕਰਦੀ ਰਹੇਗੀ ਫਿਰ ਵੀ ਜੇਕਰ  ਸਾਡੇ ’ਚ ਕੋਈ ਕਮੀ-ਪੇਸ਼ੀ ਹੈ ਜਾਂ ਤਰੁਟੀ ਹੈ ਤਾਂ ਤੁਸੀਂ ਵੀ ਬਖ਼ਸ਼ਣਹਾਰ ਹੋ ਤੇ ਪ੍ਰਮਾਤਮਾ ਵੀ ਬਖ਼ਸ਼ਣਹਾਰ ਹੈ। 

ਇਹ ਵੀ ਪੜ੍ਹੋ :  ਵੱਡੀ ਖ਼ਬਰ: ਧਮਕੀਆਂ ਮਿਲਣ ਤੋਂ ਬਾਅਦ ਰੁਲਦੂ ਸਿੰਘ ਮਾਨਸਾ ਨੂੰ ਮਿਲੀ ਸੁਰੱਖਿਆ


author

Shyna

Content Editor

Related News