ਪਟਿਆਲਾ ਜੇਲ ’ਚ ਬੰਦ ਬਿਕਰਮ ਮਜੀਠੀਆ ਦੀ ਜਾਨ ਨੂੰ ਗੈਂਗਸਟਰਾਂ ਤੋਂ ਖਤਰਾ

Tuesday, Apr 05, 2022 - 09:03 PM (IST)

ਪਟਿਆਲਾ/ਮੁਹਾਲੀ : ਡਰੱਗ ਮਾਮਲੇ ਵਿਚ ਪਟਿਆਲਾ ਜੇਲ ਵਿਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਜਾਨ ਦਾ ਖ਼ਤਰਾ ਦੱਸਿਆ ਹੈ। ਅੱਜ ਮੁਹਾਲੀ ਅਦਾਲਤ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਕੁੱਝ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਜਾਨ ਦਾ ਖ਼ਤਰਾ ਹੈ। ਇਸ ਸੰਬੰਧੀ ਵਕੀਲ ਰਾਹੀਂ ਅਦਾਲਤ ਵਿਚ ਅਰਜ਼ੀ ਦਾਇਰ ਕਰਦਿਆਂ ਮਜੀਠੀਆ ਨੇ ਪੁਰਾਣੀ ਬੈਰਕ ਵਿਚ ਸ਼ਿਫਟ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਕਤਲ ਕਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਕਦੇ ਕਿਤੇ ਸ਼ਿਫਟ ਕੀਤਾ ਜਾ ਰਿਹਾ ਤਾਂ ਕਦੇ ਕਿਤੇ। ਜਿਸ ਜੇਲ ਵਿਚ ਉਹ ਬੰਦ ਹਨ ਉਥੇ ਗੈਂਗਸਟਰ ਅਤੇ ਅੱਤਵਾਦੀ ਵੀ ਹਨ, ਜਿਨ੍ਹਾਂ ਤੋਂ ਉਨ੍ਹਾਂ ਨੂੰ ਖ਼ਤਰਾ ਹੈ। ਲਿਹਾਜ਼ਾ ਉਨ੍ਹਾਂ ਨੂੰ ਪਹਿਲਾਂ ਵਾਲੀ ਸਪੈਸ਼ਲ ਬੈਰਕ ਵਿਚ ਸ਼ਿਫਟ ਕੀਤਾ ਜਾਵੇ।

ਇਹ ਵੀ ਪੜ੍ਹੋ : ਡੇਰਾਬੱਸੀ ਦੇ ਸ਼ਮਸ਼ਾਨਘਾਟ ਦੀ ਹੈਰਾਨ ਕਰਨ ਵਾਲੀ ਘਟਨਾ, ਇਸ ਹਾਲਤ ’ਚ ਲਾਸ਼ਾਂ ਦੇਖ ਉੱਡੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News