ਬਿਕਰਮ ਮਜੀਠੀਆ ਅਤੇ ਗੈਂਗਸਟਰ ਤੋਂ ਜਾਨ ਨੂੰ ਖ਼ਤਰਾ ਦੱਸ ਗਵਾਹ ਨੇ ਮੰਗੀ ਸੁਰੱਖਿਆ
Saturday, Apr 30, 2022 - 06:29 PM (IST)
ਚੰਡੀਗੜ੍ਹ (ਹਾਂਡਾ) : 6 ਹਜ਼ਾਰ ਕਰੋੜ ਤੋਂ ਵੀ ਜ਼ਿਆਦਾ ਦੇ ਡਰੱਗ ਰੈਕੇਟ ਮਾਮਲੇ ਵਿਚ ਬਿਕਰਮ ਮਜੀਠੀਆ ਖ਼ਿਲਾਫ ਦਰਜ ਮਾਮਲੇ ਵਿਚ ਮੁੱਖ ਗਵਾਹ ਅਤੇ ਸਾਬਕਾ ਵਿਧਾਇਕ ਅਮਰਪਾਲ ਅਜਨਾਲਾ ਉਰਫ ਬੋਨੀ ਨੇ ਉਨ੍ਹਾਂ ਦੀ ਵਾਪਿਸ ਲਈ ਗਈ ਸੁਰੱਖਿਆ ਮੁੜ ਬਹਾਲ ਕਰਨ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਹਾਲਾਂਕਿ ਡਰਗ ਮਾਮਲੇ ਵਿਚ ਉਹ ਗਵਾਹ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲਦੀਆਂ ਰਹੀਆਂ ਹਨ ਬਾਵਜੂਦ ਇਸ ਦੇ ਪੰਜਾਬ ਸਰਕਾਰ ਨੇ ਹਾਲ ਹੀ ਵਿਚ ਹੁਕਮ ਜਾਰੀ ਕਰ ਕੇ ਉਨ੍ਹਾਂ ਦੀ ਸੁਰੱਖਿਆ ਵੀ ਹਟਾ ਲਈ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਬੇਹੱਦ ਤਣਾਅਪੂਰਨ ਹੋਏ ਹਾਲਾਤ, ਪੁਲਸ ਨੇ ਕੀਤੇ ਹਵਾਈ ਫਾਇਰ
ਬੋਨੀ ਅਨੁਸਾਰ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਿਕਰਮ ਮਜੀਠੀਆ, ਉਨ੍ਹਾਂ ਦੇ ਸਾਥੀਆਂ ਅਤੇ ਗੈਂਗਸਟਰ ਤੋਂ ਜਾਨ ਨੂੰ ਖ਼ਤਰਾ ਹੈ ਇਸ ਲਈ ਉਨ੍ਹਾਂ ਦੀ ਸੁਰੱਖਿਆ ਯਕੀਨੀ ਕੀਤੀ ਜਾਵੇ। ਕੋਰਟ ਨੇ ਪਟੀਸ਼ਨ ’ਤੇ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 23 ਮਈ ਤੱਕ ਜਵਾਬ ਤਲਬ ਕੀਤਾ ਹੈ।
ਇਹ ਵੀ ਪੜ੍ਹੋ : ਪਟਿਆਲਾ ਵਿਚ ਲਗਾਇਆ ਗਿਆ ਕਰਫਿਊ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?