ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਕੋਈ ਰਾਹਤ, ਸੋਮਵਾਰ ਤਕ ਟਲ਼ੀ ਸੁਣਵਾਈ
Thursday, Nov 13, 2025 - 06:39 PM (IST)
ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਦੇ ਵਿਚ ਸੁਣਵਾਈ ਹੋਈ। ਹਾਲਾਂਕਿ, ਫਿਲਹਾਲ ਮਜੀਠੀਆ ਨੂੰ ਰਾਹਤ ਨਹੀਂ ਮਿਲੀ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵੱਲੋਂ ਇਹ ਪੱਖ ਰੱਖਿਆ ਗਿਆ ਕਿ ਹਾਲੇ ਤੱਕ ਇਸ ਚੀਜ਼ ਦੀ ਜਾਂਚ ਚੱਲ ਰਹੀ ਹੈ। ਇਸ ਤੋਂ ਬਾਅਦ, ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਜੋ ਵੀ ਲੇਟੈਸਟ ਅਪਡੇਟ ਇਸ ਕੇਸ ਦੇ ਵਿਚ ਹੈ ਅਤੇ ਜਾਂਚ ਕਿਸ ਸਟੇਟਸ 'ਤੇ ਚੱਲ ਰਹੀ ਹੈ, ਉਸ ਦਾ ਇਕ ਐਫੀਡੈਵਿਟ ਅਦਾਲਤ ਵਿਚ ਦਾਇਰ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਹੁਣ ਕੀਤੀ ਇਹ 'ਗ਼ਲਤੀ' ਤਾਂ ਕੱਟਿਆ ਜਾਵੇਗਾ 25 ਹਜ਼ਾਰ ਰੁਪਏ ਦਾ ਚਾਲਾਨ, FIR ਵੀ ਹੋਵੇਗੀ ਦਰਜ
ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਤਾਰੀਖ਼ ਨੂੰ ਹੋਵੇਗੀ। ਸੋਮਵਾਰ ਨੂੰ ਪੰਜਾਬ ਸਰਕਾਰ ਆਪਣਾ ਜਵਾਬ ਦਾਇਰ ਕਰੇਗੀ, ਜਿਸ ਤੋਂ ਬਾਅਦ ਅਗਲਾ ਫੈਸਲਾ ਅਦਾਲਤ ਦੇ ਵੱਲੋਂ ਲਿਆ ਜਾਵੇਗਾ। ਦੱਸ ਦਈਏ ਕਿ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ 'ਚ ਬੰਦ ਹਨ। ਉਨ੍ਹਾਂ ਨੂੰ ਵਿਜੀਲੈਂਸ ਨੇ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਗ੍ਰਿਫਤਾਰੀ ਦੇ ਖਿਲਾਫ ਹੀ ਪੰਜਾਬ ਹਰਿਆਣਾ ਹਾਈਕੋਰਟ ਦੇ ਵਿੱਚ ਜਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ 'ਤੇ ਅੱਜ ਸੁਣਵਾਈ ਹੋਈ ਹੈ।
