ਮਜੀਠੀਆ ਨੂੰ ਜ਼ਮਾਨਤ ਦੇਣ ਲੱਗਿਆਂ ਹਾਈਕੋਰਟ ਨੇ ਰੱਖੀਆਂ ਸਖ਼ਤ ਸ਼ਰਤਾਂ, ਸਾਢੇ ਪੰਜ ਮਹੀਨੇ ਬਾਅਦ ਮਿਲੀ ਬੇਲ

Wednesday, Aug 10, 2022 - 06:29 PM (IST)

ਚੰਡੀਗੜ੍ਹ : ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ। ਹਾਈਕੋਰਟ ਵਲੋਂ ਮਜੀਠੀਆ ਨੂੰ ਇਹ ਜ਼ਮਾਨਤ ਸ਼ਰਤਾਂ ਦੇ ਆਧਾਰ ’ਤੇ ਦਿੱਤੀ ਗਈਹੈ। ਸ਼ਰਤਾਂ ਵਿਚ ਹਾਈਕੋਰਟ ਨੇ ਉਨ੍ਹਾਂ ਨੂੰ 2 ਲੱਖ ਰੁਪਏ ਦਾ ਬਾਂਡ ਭਰਨ ਲਈ ਕਿਹਾ ਹੈ। ਦੂਜੀ ਸ਼ਰਤ ਵਿਚ ਸਾਫ ਆਖਿਆ ਗਿਆ ਹੈ ਕਿ ਉਹ ਆਪਣਾ ਪਾਸਪੋਰਟ ਜਾਂਚ ਏਜੰਸੀ ਕੋਲ ਜਮ੍ਹਾਂ ਕਰਵਾਉਣਗੇ ਅਤੇ ਹਾਈ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਵਿਦੇਸ਼ ਜਾ ਸਕਦੇ। ਇਸ ਤੋਂ ਇਲਾਵਾ ਉਹ ਕੇਸ ਦੇ ਸਬੂਤਾਂ ਨਾਲ ਛੇੜਖਾਨੀ ਨਹੀਂ ਕਰਨਗੇ। 

ਇਹ ਵੀ ਪੜ੍ਹੋ : ਅਕਾਲੀ ਦਲ ’ਚ ਘਮਸਾਣ ਤੇਜ਼, ਵਿਰੋਧੀ ਧੜੇ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਚੁੱਕਿਆ ਵੱਡਾ ਕਦਮ

ਉਹ ਨਿਸ਼ਚਿਤ ਤਾਰੀਖ਼ ’ਤੇ ਮੁਕੱਦਮਾ ਅਦਾਲਤ ਵਿਚ ਹਾਜ਼ਰ ਹੋਣਗੇ। ਅੱਗੇ ਹਾਈਕੋਰਟ ਨੇ ਕਿਹਾ ਹੈ ਕਿ ਜਿਸ ਤਰੀਕੇ ਦੇ ਦੋਸ਼ ਉਨ੍ਹਾਂ ’ਤੇ ਲੱਗੇ ਹਨ, ਉਸ ਤਰੀਕੇ ਦਾ ਗੁਨਾਹ ਨਹੀਂ ਕਰਨਗੇ ਅਤੇ ਉਹ ਕੇਸ ਦੇ ਕਿਸੇ ਵੀ ਗਵਾਹ ਜਾਂ ਕੇਸ ਨਾਲ ਸਬੰਧਤ ਪੁਲਸ ਮੁਲਾਜ਼ਮਾਂ ਨੂੰ ਧਮਕਾਉਣਗੇ ਨਹੀਂ ਜਾਂ ਡਰਾਵਾ ਨਹੀਂ ਦੇਣਗੇ। 

ਇਹ ਵੀ ਪੜ੍ਹੋ : ਵੱਡੇ ਵਿਵਾਦ ’ਚ ਘਿਰੇ ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਦੀਪ ਸਿੱਧੂ ਦੀ ਵੀਡੀਓ ’ਚ ਆਏ ਨਜ਼ਰ

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਬੀਤੇ ਵਰ੍ਹੇ 20 ਦਸੰਬਰ ਨੂੰ ਮਜੀਠੀਆ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੋਹਾਲੀ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਦੇ ਚੋਣ ਲੜਨ ਤੱਕ ਦੀ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਸੀ। ਮਜੀਠੀਆ ਨੇ ਵੋਟਿੰਗ ਤੋਂ ਬਾਅਦ 24 ਫਰਵਰੀ ਨੂੰ ਮੋਹਾਲੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। 10 ਮਾਰਚ ਨੂੰ ਚੋਣ ਨਤੀਜੇ ਆਉਣ ’ਤੇ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰ ਗਏ ਸਨ। 

ਇਹ ਵੀ ਪੜ੍ਹੋ : ਦਵਿੰਦਰ ਬੰਬੀਹਾ ਗੈਂਗ ਦਾ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਨੀਰਜ ਬਵਾਨਾ ਨੇ ਪੰਜਾਬ ਪੁਲਸ ਨੂੰ ਦਿੱਤੀ ਧਮਕੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Gurminder Singh

Content Editor

Related News