'ਹਨੀ' ਦੀ ਗ੍ਰਿਫ਼ਤਾਰੀ 'ਤੇ ਮਜੀਠੀਆ ਦਾ ਵੱਡਾ ਬਿਆਨ,ਕਿਹਾ: ਮਨੀ-ਹਨੀ ਮਗਰੋਂ ਹੁਣ ਚੰਨੀ ਦੀ ਵਾਰੀ
Friday, Feb 04, 2022 - 01:44 PM (IST)
ਅੰਮ੍ਰਿਤਸਰ (ਬਿਊਰੋ) - ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਈ.ਡੀ. ਵੱਲੋਂ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ ਅਤੇ ਵਿਰੋਧੀ ਆਗੂ ਮੁੱਖ ਮੰਤਰੀ ਚੰਨੀ ’ਤੇ ਤਿੱਖੇ ਸ਼ਬਦੀ ਹਮਲੇ ਕਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੱਡੇ ਨਿਸ਼ਾਨੇ ਸਾਧੇ ਹਨ। ਮਜੀਠੀਆ ਨੇ ਕਿਹਾ ਕਿ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਮਨੀ ਅਤੇ ਹਨੀ ਦੋਵੇਂ ਫੜੇ ਗਏ ਹਨ, ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਚੰਨੀ ਦੀ ਵਾਰੀ ਹੈ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ
ਮਜੀਠੀਆ ਨੇ ਕਿਹਾ ਕਿ ਹਨੀ ਦੀ ਪਛਾਣ ਸਿਰਫ਼ ਇਹ ਹੈ ਕਿ ਉਹ ਚੰਨੀ ਦਾ ਰਿਸ਼ਤੇਦਾਰ ਹੈ। ਹਨੀ ਦੇ ਘਰੋਂ ਈ.ਡੀ. ਦੀ ਰੇਡ ਦੌਰਾਨ ਜੋ ਕਰੋੜਾਂ ਰੁਪਏ ਬਰਾਮਦ ਹੋਏ ਹਨ, ਉਹ ਹਨੀ ਦੇ ਨਹੀਂ ਸਗੋਂ ਮੁੱਖ ਮੰਤਰੀ ਚੰਨੀ ਦੇ ਹਨ। ਇਸ ਦੌਰਾਨ ਬਿਕਰਮ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਭੁਪਿੰਦਰ ਸਿੰਘ ਤੋਂ ਬਾਅਦ ਚਰਨਜੀਤ ਸਿੰਘ ਦਾ ਨੰਬਰ ਆਉਣ ਵਾਲਾ ਹੈ। ਮਜੀਠੀਆ ਨੇ ਕਿਹਾ ਕਿ ਹਨੀ ਨੂੰ ਪੁਲਸ ਰਿਮਾਂਡ ’ਤੇ ਲੈ ਕੇ ਇਸ ਮਾਮਲੇ ਦੀ ਜਾਣਕਾਰੀ ਲਈ ਜਾਵੇ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!
ਮਜੀਠੀਆ ਨੇ ਕਿਹਾ ਕਿ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਬਰਾਮਦ ਹੋਇਆ ਪੈਸਾ ਪੰਜਾਬ ਦੇ ਖਜ਼ਾਨੇ ’ਚੋਂ ਲੁੱਟਿਆ ਹੋਇਆ ਲੋਕਾਂ ਦਾ ਪੈਸਾ ਹੈ। ਇਹ ਪੈਸਾ ਹਨੀ ਦਾ ਨਹੀਂ ਹੈ ਅਤੇ ਇਹ ਕਾਂਗਰਸ ਦਾ ਘੁਟਾਲਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ