ਵੱਡੀ ਖ਼ਬਰ: ਡੇਰਾ ਬਿਆਸ ਪਹੁੰਚੇ ਬਿਕਰਮ ਸਿੰਘ ਮਜੀਠੀਆ

Tuesday, Feb 10, 2026 - 06:50 PM (IST)

ਵੱਡੀ ਖ਼ਬਰ: ਡੇਰਾ ਬਿਆਸ ਪਹੁੰਚੇ ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪਹੁੰਚੇ ਹਨ। ਉਨ੍ਹਾਂ ਵੱਲੋਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਡੇਰਾ ਬਿਆਸ ਮੁਖੀ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਦੱਸੇ ਜਾਂਦੇ ਹਨ। ਬਿਕਰਮ ਮਜੀਠੀਆ ਜਦੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਕੈਦ ਸਨ ਤਾਂ ਬਾਬਾ ਗੁਰਿੰਦਰ ਢਿੱਲੋਂ ਉੱਥੇ ਵੀ ਉਨ੍ਹਾਂ ਨਾਲ ਮੁਲਾਕਾਤ ਕਰਦੇ ਰਹੇ ਹਨ। ਬਿਕਰਮ ਮਜੀਠੀਆ ਨੇ ਜੇਲ੍ਹ ਤੋਂ ਰਿਹਾਈ ਹੋਣ ਮਗਰੋਂ ਬਾਬਾ ਗੁਰਿੰਦਰ ਢਿੱਲੋਂ ਦਾ ਉਚੇਚੇ ਤੌਰ 'ਤੇ ਧੰਨਵਾਦ ਵੀ ਕੀਤਾ ਸੀ ਤੇ ਅੱਜ ਉਹ ਆਪ ਵੀ ਡੇਰਾ ਬਿਆਸ ਵਿਖੇ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹਨ। 

ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਬੀਤੇ ਦਿਨੀਂ ਚੰਡੀਗੜ੍ਹ ਤੋਂ ਅੰਮ੍ਰਿਤਸਰ ਦੀ ਯਾਤਰਾ ਕੀਤੀ ਤੇ ਰਾਹ ਵਿਚ ਅਕਾਲੀ ਦਲ ਦੇ ਵਰਕਰਾਂ ਨਾਲ ਮੁਲਾਕਾਤਾਂ ਕਰਦੇ ਆਏ। ਇਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਉਨ੍ਹਾਂ ਦੀ ਧਰਮਪਤਨੀ MLA ਗਨੀਵ ਕੌਰ ਮਜੀਠੀਆ ਵੀ ਉਨ੍ਹਾਂ ਨਾਲ ਸਨ ਤੇ ਅੱਜ ਸ਼ਾਮ ਮਜੀਠੀਆ ਡੇਰਾ ਬਿਆਸ ਵਿਖੇ ਪਹੁੰਚੇ ਹਨ। 


author

Anmol Tagra

Content Editor

Related News