ਬਿਕਰਮ ਮਜੀਠੀਆ ਦੀ ''ਜਗ ਬਾਣੀ'' ਨਾਲ ਵਿਸ਼ੇਸ਼ ਗੱਲਬਾਤ, ਹਰ ਪੱਖ ''ਤੇ ਖੁੱਲ੍ਹ ਕੇ ਬੋਲੇ (ਵੀਡੀਓ)

Thursday, Jan 20, 2022 - 09:12 PM (IST)

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ 'ਜਗ ਬਾਣੀ' ਦੇ ਸੀਨਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਦੌਰਾਨ ਬਿਕਰਮ ਮਜੀਠੀਆ ਹਰ ਪੱਖ 'ਤੇ ਖੁੱਲ੍ਹ ਕੇ ਬੋਲਦੇ ਹੋਏ ਨਜ਼ਰ ਆਏ। ਬਿਕਰਮ ਮਜੀਠੀਆ ਨੇ ਆਪਣੇ ਖ਼ਿਲਾਫ਼ ਦਰਜ ਹੋਏ ਕੇਸ ਬਾਰੇ ਬੋਲਦਿਆਂ ਕਿਹਾ ਕਿ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਖ਼ਿਲਾਫ ਉਨ੍ਹਾਂ ਨੇ 4 ਸਾਲ ਕੇਸ ਲੜਿਆ ਅਤੇ ਅਖ਼ੀਰ 'ਚ ਕੇਜਰੀਵਾਲ ਨੂੰ ਮੁਆਫ਼ੀ ਮੰਗਣੀ ਪਈ ਸੀ। ਮਜੀਠੀਆ ਨੇ ਕਿਹਾ ਕਿ ਮੈਨੂੰ ਵਿਰੋਧੀਆਂ ਤੋਂ ਕਿਸੇ ਤਰ੍ਹਾਂ ਦੇ ਚਰਿੱਤਰ ਸਰਟੀਫਿਕੇਟ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਦੌਰਾਨ ਹਰੀਸ਼ ਚੌਧਰੀ ਦਾ ਵੱਡਾ ਬਿਆਨ, 'ਕਿਸੇ ਨਿੱਜੀ ਨੇਤਾ ਦਾ ਚਿਹਰਾ ਅੱਗੇ ਨਹੀਂ ਕਰੇਗੀ ਕਾਂਗਰਸ'

ਉਨ੍ਹਾਂ ਕਿਹਾ ਕਿ ਜਦੋਂ ਅਦਾਲਤ ਨੇ ਹੀ ਉਨ੍ਹਾਂ ਨੂੰ ਦੋਸ਼ੀ ਕਰਾਰ ਨਹੀਂ ਦਿੱਤਾ ਤਾਂ ਫਿਰ ਵਿਰੋਧੀਆਂ ਦਾ ਕੰਮ ਹੀ ਬੋਲਣਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਹਰ ਏਜੰਸੀ ਨੇ ਵੀ ਪੂਰੀ ਜਾਂਚ ਕਰਨ ਤੋਂ ਬਾਅਦ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਦਿੱਤਾ ਤਾਂ ਫਿਰ ਉਨ੍ਹਾਂ ਨੂੰ ਵਿਰੋਧੀਆਂ ਦੀ ਕੋਈ ਪਰਵਾਹ ਨਹੀਂ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਅੰਦਾਜ਼ਾ ਨਹੀਂ ਸੀ ਕਿ ਲੋਕ ਉਨ੍ਹਾਂ ਨੂੰ ਇੰਨਾ ਪਿਆਰ ਦੇਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਮੈ ਜਾਣਦਾ ਤੱਕ ਨਹੀਂ ਸੀ, ਉਨ੍ਹਾਂ ਲੋਕਾਂ ਨੇ ਵੀ ਮੇਰੇ ਲਈ ਦੁਆਵਾਂ ਕੀਤੀਆਂ ਅਤੇ ਇਨ੍ਹਾਂ ਦੁਆਵਾਂ ਸਦਕਾ ਹੀ ਉਹ ਬਚ ਕੇ ਆ ਸਕੇ ਹਨ।

ਇਹ ਵੀ ਪੜ੍ਹੋ : ਭਗਵੰਤ ਮਾਨ ਦੇ ਇਸ ਹਲਕੇ ਤੋਂ ਚੋਣ ਲੜਨ ਦੀ ਚਰਚਾ, ਅੱਜ ਸ਼ਾਮ ਕੇਜਰੀਵਾਲ ਕਰਨਗੇ ਐਲਾਨ

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੇਸ ਲਈ ਪੰਜਾਬ ਦੇ 4 ਡੀ. ਜੀ. ਪੀ. ਬਦਲ ਦਿੱਤੇ ਗਏ। ਮਜੀਠੀਆ ਨੇ ਕਿਹਾ ਕਿ ਦੇਸ਼ 'ਚ ਸਭ ਤੋਂ ਜ਼ਿਆਦਾ ਸੁਰੱਖਿਆ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ 'ਚ ਡੀ. ਜੀ. ਪੀ. ਹਾਜ਼ਰ ਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਰਾਹ 'ਚ ਲਾਇਆ ਗਿਆ ਧਰਨਾ ਪਹਿਲਾਂ ਤੋਂ ਹੀ ਤੈਅ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : 228 ਗਸ਼ਤ ਟੀਮਾਂ ਤੇ 351 ਵੀਡੀਓ ਨਿਗਰਾਨ ਟੀਮਾਂ ਹੋਣਗੀਆਂ ਤਾਇਨਾਤ

ਇਸ ਮੌਕੇ ਉਨ੍ਹਾਂ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਸ ਸਮੇਂ ਸੂਬੇ ਦੀਆਂ ਜੇਲ੍ਹਾਂ ਦੇ ਹਾਲਾਤ ਬੇਹੱਦ ਖ਼ਰਾਬ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੱਲ ਇਹ ਨਹੀਂ ਹੈ ਕਿ ਪ੍ਰਧਾਨ ਮੰਤਰੀ ਨਾਲ ਪੰਜਾਬ 'ਚ ਕੀ ਹੋਇਆ, ਸਗੋਂ ਚੰਨੀ ਸਰਕਾਰ ਜੋ ਪੰਜਾਬ ਨਾਲ ਕਰ ਰਹੀ ਹੈ, ਉਹ ਬਹੁਤ ਮਾੜਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੀ ਲੋੜ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਨੂੰ ਕਰੋੜਾਂ ਦਾ ਪੈਕਜ ਦੇ ਕੇ ਜਾਣਾ ਸੀ ਅਤੇ ਇਸ ਦਾ ਫ਼ਾਇਦਾ ਪੰਜਾਬੀਆਂ ਨੂੰ ਹੀ ਹੋਣਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News