ਮਜੀਠੀਆ ਦੇ ਖ਼ਿਲਾਫ਼ ਮਜੀਠਾ ਹਲਕੇ ਤੋਂ ਚੋਣ ਲੜਨ ’ਤੇ ਜਾਣੋ ਕੀ ਬੋਲੇ ਗੁਰਜੀਤ ਔਜਲਾ (ਵੀਡੀਓ)

Thursday, Jan 20, 2022 - 03:10 PM (IST)

ਅੰਮ੍ਰਿਤਸਰ (ਬਿਊਰੋ) - ਪੰਜਾਬ ’ਚ ਹੋ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਭੱਖ ਚੁੱਕੀ ਹੈ। ਸਾਰੀਆਂ ਪਾਰਟੀਆਂ ਆਪਣੇ ਹਰੇਕ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਰਹੀਆਂ ਹਨ। ਉਮੀਦਵਾਰਾਂ ਦੇ ਨਾਲ-ਨਾਲ ਇਸ ਚੋਣ ਮੈਦਾਨ ’ਚ ਹੁਣ ਸਾਂਸਦ ਵੀ ਉੱਤਰ ਚੁੱਕੇ ਹਨ। ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਉਹ ਵੀ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ ਹਨ। ਜੱਗਬਾਣੀ ਦੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਔਜਲਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਟਿਕਣ ਦੇਣ ਦੀ ਗੱਲ ਕਹੀ ਹੈ, ਜਿਸ ਦੇ ਲਈ ਉਹ ਤਿਆਰ ਹਨ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਟੱਕਰ ਦੇਣ ਲਈ ਤਿਆਰ ਇਹ 'ਆਪ' ਆਗੂ, ਦਿੱਤੀ ਵੱਡੀ ਚੁਣੌਤੀ (ਵੀਡੀਓ)

ਮਜੀਠਾ ਹਲਕੇ ’ਤੋਂ ਚੋਣ ਨਾਲ ਲੜਨ ਦਾ ਸਵਾਲ ਪੁੱਛਣ ’ਤੇ ਗੁਰਜੀਤ ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਕਦੇ ਨਹੀਂ ਕਿਹਾ ਕਿ ਉਹ ਮਜੀਠਾ ਹਲਕੇ ਤੋਂ ਚੋਣ ਨਹੀਂ ਲੜਨਗੇ। ਉਨ੍ਹਾਂ ਨੂੰ ਪਾਰਟੀ ਕਿਸੇ ਵੀ ਹਲਕੇ ’ਚੋਂ ਚੋਣ ਲੜਨ ਦੀ ਟਿਕਟ ਦੇ ਸਕਦੀ ਹੈ, ਜਿਸ ਲਈ ਉਹ ਤਿਆਰ ਹਨ। ਗੁਰਜੀਤ ਔਜਲਾ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਵੀ ਖੜ੍ਹਾ ਦੇਣ ਤਾਂ ਉਹ ਚੋਣ ਲੜਨ ਲਈ ਤਿਆਰ ਹਨ।  

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਬਿਨਾਂ ਮਾਸਕ ਤੋਂ ਸੜਕਾਂ ’ਤੇ ਘੁੰਮਣ ਵਾਲੇ ਲੋਕਾਂ ’ਤੇ ਕੱਸਿਆ ਜਾਵੇਗਾ ਹੁਣ ਸ਼ਿਕੰਜਾ

ਗੁਰਜੀਤ ਔਜਲਾ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ’ਚੋਂ ਹਨ, ਜੋ ਆਜ਼ਾਦੀ ਤੋਂ ਪਹਿਲਾਂ ਦੀਆਂ ਲੜਾਈਆਂ ਲੜਦੇ ਆ ਰਹੇ ਹਨ। ਮਜੀਠਾ ਹਲਕੇ ’ਚ ਸਾਡੇ ਕਾਂਗਰਸੀ ਵਰਕਰ ਵੀ ਹਨ। ਪਾਰਟੀ ਵਲੋਂ ਉਨ੍ਹਾਂ ਨੂੰ ਵੀ ਚੋਣ ਲੜਨ ਦਾ ਮੌਕਾ ਦੇਣਾ ਚਾਹੀਦਾ ਹੈ। ਚੋਣਾਂ ਦੀ ਤਿਆਰੀ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਗੁਰਜੀਤ ਔਜਲਾ ਨੇ ਕਿਹਾ ਕਿ ਉਹ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਸਰਗਰਮ ਹਨ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ: ਉਪ ਮੁੱਖ ਮੰਤਰੀ ਦੇ ਘਰ ਨੇੜੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਫੈਲੀ ਸਨਸਨੀ


rajwinder kaur

Content Editor

Related News