ਬਿਕਰਮ ਮਜੀਠੀਆ ਨੇ ਬੱਬੂ ਮਾਨ ਨਾਲ ਕੀਤੀ ਮੁਲਾਕਾਤ, ਪਾਈ ਘੁੱਟ ਕੇ ਜੱਫੀ
Monday, Feb 16, 2026 - 12:32 PM (IST)
ਐਂਟਰਟੇਨਮੈਂਟ ਡੈਸਕ : ਪੰਜਾਬੀ ਸੰਗੀਤ ਜਗਤ ਦੇ ਦਿੱਗਜ ਗਾਇਕ ਬੱਬੂ ਮਾਨ ਅਕਸਰ ਆਪਣੀ ਗਾਇਕੀ ਅਤੇ ਅੰਦਾਜ਼ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ, ਪਰ ਇਸ ਵਾਰ ਉਹ ਆਪਣੀ ਸ਼ਾਨਦਾਰ ਫਿਟਨੈੱਸ ਕਾਰਨ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬੱਬੂ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਹ ਮਾਨ ਦੀ ਸਰੀਰਕ ਤਬਦੀਲੀ ਦੇਖ ਕੇ ਪੂਰੀ ਤਰ੍ਹਾਂ ਹੈਰਾਨ ਰਹਿ ਗਏ।
ਇਹ ਵੀ ਪੜ੍ਹੋ: ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ ਗਾਇਕਾ ਦੀ ਜਾਨ
ਮਜੀਠੀਆ ਦੀ ਪ੍ਰਤੀਕਿਰਿਆ
ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਜਾਣਕਾਰੀ ਮੁਤਾਬਕ, ਬਿਕਰਮ ਮਜੀਠੀਆ ਨੇ ਬੱਬੂ ਮਾਨ ਦੀ ਫਿਟਨੈੱਸ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਪਹਿਲੀ ਨਜ਼ਰ ਵਿੱਚ ਪਛਾਣ ਹੀ ਨਹੀਂ ਸਕੇ। ਮਾਨ ਦੀ ਨਵੀਂ ਲੁੱਕ ਅਤੇ ਫਿਟ ਸਰੀਰ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬਿਕਰਮ ਮਜੀਠੀਆ ਅਤੇ ਬੱਬੂ ਮਾਨ ਨੇ ਇੱਕ-ਦੂਜੇ ਨੂੰ ਘੁੱਟ ਕੇ ਜੱਫੀ ਵੀ ਪਾਈ।

ਇਹ ਵੀ ਪੜ੍ਹੋ: ਜੇਲ੍ਹ ਦੀਆਂ ਸਲਾਖਾਂ ਪਿੱਛੇ 'ਕਾਮੇਡੀ ਕਿੰਗ'; ਕੀ ਅੱਜ ਮਿਲੇਗੀ ਰਾਜਪਾਲ ਯਾਦਵ ਨੂੰ ਰਾਹਤ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
''ਸਭ ਸੁੱਖ ਸਾਂਦ ਹੈ ਸੱਜਣੋ...''; ਕੈਨੇਡਾ ''ਚ ਫਾਈਰਿੰਗ ਦੀਆਂ ਖਬਰਾਂ ਵਿਚਾਲੇ ਐਮੀ ਵਿਰਕ ਨੇ ਸਾਂਝੀ ਕੀਤੀ ਪਹਿਲੀ ਪੋਸਟ
